ਨਵੀਂ ਦਿੱਲੀ, 13 ਜਨਵਰੀ (ਹਿ. ਸ.)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਨੀਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਫਿਰ ਸੰਮਨ ਜਾਰੀ ਕੀਤਾ ਹੈ। ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਇਹ ਚੌਥਾ ਸੰਮਨ ਭੇਜਿਆ ਹੈ। ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਨੂੰ 18 ਜਨਵਰੀ ਨੂੰ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।
ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ, 21 ਦਸੰਬਰ ਅਤੇ 3 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਕੇਜਰੀਵਾਲ ਤਿੰਨੋਂ ਵਾਰ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ ਹਨ ਅਤੇ ਈਡੀ ਦੇ ਸੰਮਨਾਂ ਨੂੰ ਗ਼ੈਰ-ਕਾਨੂੰਨੀ ਦੱਸਿਆ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਦ ਦੱਸਿਆ ਹੈ ਕਿ ਉਹ ਜਾਂਚ ‘ਚ ਸਹਿਯੋਗ ਕਰਨ ਲਈ ਤਿਆਰ ਹਨ। ਬਸ਼ਰਤੇ ਕਿ ਈਡੀ ਦਫ਼ਤਰ ਵਿੱਚ ਪੇਸ਼ ਹੋਣ ਤੋਂ ਪਹਿਲਾਂ ਈਡੀ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਵੇ।
ਈਡੀ ਦੇ ਨਵੇਂ ਸੰਮਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਈਡੀ ਸੀਐੱਮ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ਪਾਰਟੀ ਨੇ ਕਿਹਾ ਕਿ ਇਹ ਪੁੱਛਗਿੱਛ ਸਿਰਫ਼ ਇੱਕ ਬਹਾਨਾ ਹੈ, ਈਡੀ ਸਾਡੇ ਆਗੂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ਜੇਕਰ ਈਡੀ ਚਾਹੇ ਤਾਂ ਆਪਣੇ ਸਵਾਲ ਲਿਖਤੀ ਰੂਪ ਵਿੱਚ ਦੇ ਸਕਦਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
