ਨਵੀਂ ਦਿੱਲੀ, 04 ਜਨਵਰੀ (ਹਿ.ਸ.)। ਉਪ ਰਾਸ਼ਟਰਪਤੀ ਜਗਦੀਪ ਧਨਖੜ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਗੇ। ਉਪ ਰਾਸ਼ਟਰਪਤੀ ਸਕੱਤਰੇਤ ਨੇ ਦੱਸਿਆ ਕਿ ਉਪ ਰਾਸ਼ਟਰਪਤੀ ਜਗਦੀਪ ਧਨਖੜ 6 ਜਨਵਰੀ ਨੂੰ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਦਾ ਦੌਰਾ ਕਰਨਗੇ।
ਆਪਣੇ ਇੱਕ ਦਿਨ ਦੇ ਦੌਰੇ ਦੌਰਾਨ, ਉਪ ਰਾਸ਼ਟਰਪਤੀ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐੱਨ. ਆਈ. ਟੀ.), ਹਮੀਰਪੁਰ ਦਾ ਦੌਰਾ ਕਰਨਗੇ, ਜਿੱਥੇ ਉਹ ਵਿਕਸਿਤ ਭਾਰਤ@2047 ਵਿੱਚ ਨੌਜਵਾਨਾਂ ਦੀ ਭੂਮਿਕਾ ਵਿਸ਼ੇ ‘ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ। ਉਪ ਰਾਸ਼ਟਰਪਤੀ ਹਿਮਾਚਲ ਪ੍ਰਦੇਸ਼ ਵਿੱਚ ਸਿੱਖਿਆ ਤੱਕ ਪਹੁੰਚ ਨੂੰ ਵਧਾਉਣ ਲਈ ਇੱਕ ਪਹਿਲਕਦਮੀ ਏਕ ਸੇ ਸ਼੍ਰੇਸ਼ਠ ਦੇ 500ਵੇਂ ਕੇਂਦਰ ਦੇ ਉਦਘਾਟਨ ਮੌਕੇ ਮੁੱਖ ਮਹਿਮਾਨ ਵੀ ਹੋਣਗੇ। ਇਸ ਮੌਕੇ ਧਨਖੜ ਬੱਚਿਆਂ ਨਾਲ ਇੰਟਰਐਕਟਿਵ ਸੈਸ਼ਨ ਵਿੱਚ ਹਿੱਸਾ ਲੈਣਗੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
