ਚੰਡੀਗੜ੍ਹ, 28 ਸਤੰਬਰ (ਹਿ. ਸ.)। ਪੰਜਾਬ ਪੁਲਿਸ ਨੇ ਵੀਰਵਾਰ ਸਵੇਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕਰਨ ਲਈ ਅੱਜ ਸਵੇਰੇ ਜਲਾਲਾਬਾਦ ਪੁਲਿਸ ਨੇ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਛਾਪਾ ਮਾਰਿਆ। ਇਹ ਗ੍ਰਿਫਤਾਰੀ ਖਹਿਰਾ ਖਿਲਾਫ ਚੱਲ ਰਹੇ ਇੱਕ ਪੁਰਾਣੇ ਐੱਨ. ਡੀ. ਪੀ. ਐੱਸ. ਕੇਸ ਵਿੱਚ ਕੀਤੀ ਗਈ ਹੈ।
ਚੰਡੀਗੜ੍ਹ ਵਿੱਚ ਕਰੀਬ ਇੱਕ ਘੰਟੇ ਦੀ ਕਾਗਜ਼ੀ ਕਾਰਵਾਈ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਆਪਣੇ ਨਾਲ ਜਲਾਲਾਬਾਦ ਲੈ ਗਈ। ਖਹਿਰਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਸੁਖਪਾਲ ਖਹਿਰਾ ਇਸ ਸਮੇਂ ਭੁਲੱਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਉਹ ਪਹਿਲਾਂ ਹੀ ਮਨੀ ਲਾਂਡਰਿੰਗ ਮਾਮਲੇ ’ਚ ਜ਼ਮਾਨਤ ’ਤੇ ਬਾਹਰ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
