ਕੁਲਗਾਮ, 04 ਅਕਤੂਬਰ (ਹਿ. ਸ.)। ਕੁਲਗਾਮ ਜ਼ਿਲੇ ‘ਚ ਬੁੱਧਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਫਿਲਹਾਲ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ।
ਕੁਲਗਾਮ ਜ਼ਿਲੇ ਦੇ ਕੁੱਜਰ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ, ਫੌਜ ਅਤੇ ਸੀ. ਆਰ. ਪੀ. ਐੱਫ. ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸੁਰੱਖਿਆ ਬਲਾਂ ਨੂੰ ਨੇੜੇ ਆਉਂਦੇ ਦੇਖ ਅੱਤਵਾਦੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।
ਪੁਲਿਸ ਨੇ ਕੁਲਗਾਮ ‘ਚ ਮੁੱਠਭੇੜ ਸ਼ੁਰੂ ਹੋਣ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਵੀ ਸਾਂਝੀ ਕੀਤੀ ਹੈ। ਕਿਹਾ ਗਿਆ ਹੈ ਕਿ ਫਿਲਹਾਲ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਵੱਲੋਂ ਆਪਰੇਸ਼ਨ ਜਾਰੀ ਹੈ। ਫਿਲਹਾਲ ਇਲਾਕੇ ‘ਚ ਕਿੰਨੇ ਅੱਤਵਾਦੀ ਮੌਜੂਦ ਹਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
