ਨਵੀਂ ਦਿੱਲੀ, 08 ਜਨਵਰੀ (ਹਿ.ਸ.)। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦਾ 9 ਜਨਵਰੀ ਨੂੰ ਜੰਮੂ-ਕਸ਼ਮੀਰ ਦਾ ਪ੍ਰਸਤਾਵਿਤ ਦੌਰਾ ਖਰਾਬ ਮੌਸਮ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਮੌਜੂਦਾ ਖ਼ਰਾਬ ਮੌਸਮ ਅਤੇ ਇਸ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ 9 ਜਨਵਰੀ ਨੂੰ ਪ੍ਰਸਤਾਵਿਤ ਜੰਮੂ-ਕਸ਼ਮੀਰ ਦੀ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਵਰਣਨਯੋਗ ਹੈ ਕਿ ਇਸ ਪ੍ਰਸਤਾਵਿਤ ਦੌਰੇ ਦੌਰਾਨ ਸ਼ਾਹ ਜੰਮੂ ਵਿਚ ਵਿਕਸਿਤ ਭਾਰਤ ਸੰਕਲਪ ਯਾਤਰਾ ਵਿਚ ਸ਼ਾਮਲ ਹੋਣ, ਜੰਮੂ ਸ਼ਹਿਰ ਵਿਚ ਈ-ਬੱਸਾਂ ਸਮੇਤ 1379 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਅਤੇ 2348 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ।
ਸ਼ਾਹ ਜੰਮੂ-ਕਸ਼ਮੀਰ ਦੀ ਸੁਰੱਖਿਆ ਅਤੇ ਵਿਕਾਸ ਦੀ ਸਮੀਖਿਆ ਵੀ ਕਰਨ ਵਾਲੇ ਸਨ। ਉਹ ਪੁੰਛ ਸੈਕਟਰ ਵਿੱਚ ਡੇਰਾ ਕੀ ਗਲੀ ਦਾ ਦੌਰਾ ਕਰਨ ਅਤੇ ਇਸ ਖੇਤਰ ਵਿੱਚ ਹਾਲ ਹੀ ਵਿੱਚ ਮਾਰੇ ਗਏ ਨਾਗਰਿਕਾਂ ਦੇ ਪਰਿਵਾਰਾਂ ਨੂੰ ਮਿਲਣ ਜਾਣ ਵਾਲੇ ਸਨ। ਹਾਲਾਂਕਿ, ਮੌਜੂਦਾ ਖਰਾਬ ਮੌਸਮ ਦੇ ਹਾਲਾਤ ਅਤੇ ਇਸਦੀ ਭਵਿੱਖਬਾਣੀ ਦੇ ਮੱਦੇਨਜ਼ਰ, ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
