ਜੈਪੁਰ, 12 ਦਸੰਬਰ (ਹਿ.ਸ.)। ਭਾਰਤੀ ਜਨਤਾ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਅੱਜ (ਮੰਗਲਵਾਰ) ਸ਼ਾਮ 4 ਵਜੇ ਭਾਜਪਾ ਦੇ ਸੂਬਾ ਦਫ਼ਤਰ ਵਿਖੇ ਹੋਵੇਗੀ। ਸਾਰੇ ਨਵੇਂ ਚੁਣੇ ਗਏ ਭਾਜਪਾ ਵਿਧਾਇਕਾਂ ਦੀ ਰਜਿਸਟ੍ਰੇਸ਼ਨ ਦੁਪਹਿਰ 1.30 ਵਜੇ ਤੋਂ ਸ਼ੁਰੂ ਹੋਵੇਗੀ।
ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਵਿਧਾਇਕ ਭਜਨ ਲਾਲ ਸ਼ਰਮਾ ਨੇ ਕਿਹਾ ਕਿ ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਵਿਧਾਇਕ ਦਲ ਦੀ ਮੀਟਿੰਗ ਵਿੱਚ ਲਾਜ਼ਮੀ ਤੌਰ ‘ਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਨਾਲ ਹੀ ਮੀਟਿੰਗ ‘ਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਵਲੋਂ ਨਿਯੁਕਤ ਅਬਜ਼ਰਵਰ ਰੱਖਿਆ ਮੰਤਰੀ ਰਾਜਨਾਥ ਸਿੰਘ, ਸਹਿ-ਅਬਜ਼ਰਵਰ ਭਾਜਪਾ ਦੀ ਰਾਸ਼ਟਰੀ ਉਪ ਪ੍ਰਧਾਨ ਸਰੋਜ ਪਾਂਡੇ ਅਤੇ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਵੀ ਮੌਜੂਦ ਰਹਿਣਗੇ। ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਵਿਧਾਇਕਾਂ ਨਾਲ ਵੱਖਰੀ ਗੱਲਬਾਤ ਕੀਤੀ ਜਾ ਸਕਦੀ ਹੈ। ਵਿਧਾਇਕ ਦਲ ਦਾ ਨੇਤਾ ਚੁਣਨ ਤੋਂ ਬਾਅਦ ਰਾਜਪਾਲ ਨੂੰ ਮਿਲਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
