ਜੰਮੂ, 27 ਦਸੰਬਰ (ਹਿ. ਸ.)। ਰੱਖਿਆ ਮੰਤਰੀ ਰਾਜਨਾਥ ਸਿੰਘ ਬੁੱਧਵਾਰ ਦੁਪਹਿਰ ਨੂੰ ਜੰਮੂ ਪਹੁੰਚੇ ਹਨ। ਇੱਥੋਂ ਰੱਖਿਆ ਮੰਤਰੀ ਪੁੰਛ ਖੇਤਰ ਵਿੱਚ ਅੱਤਵਾਦ ਵਿਰੋਧੀ ਮੁਹਿੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜੌਰੀ ਲਈ ਰਵਾਨਾ ਹੋ ਗਏ ਹਨ।
ਰਾਜਨਾਥ ਸਿੰਘ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨਾਲ ਜੰਮੂ ਪੁੱਜੇ, ਜਿੱਥੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜੰਮੂ ਪਹੁੰਚਣ ਤੋਂ ਤੁਰੰਤ ਬਾਅਦ, ਰੱਖਿਆ ਮੰਤਰੀ ਸਿੰਘ, ਫੌਜ ਮੁਖੀ, ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ, ਖੇਤਰ ਵਿੱਚ ਅੱਤਵਾਦ ਵਿਰੋਧੀ ਮੁਹਿੰਮ ਦੇ ਵਿਚਕਾਰ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜੌਰੀ ਲਈ ਰਵਾਨਾ ਹੋਏ। ਹਾਲ ਹੀ ’ਚ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਉਕਤ ਇਲਾਕਿਆਂ ਦਾ ਦੌਰਾ ਕੀਤਾ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
