
ਰਾਂਚੀ, 01 ਜਨਵਰੀ (ਹਿ. ਸ.)। ਝਾਰਖੰਡ ਦੇ ਜਮਸ਼ੇਦਪੁਰ ਸ਼ਹਿਰ ‘ਚ ਸੋਮਵਾਰ ਸਵੇਰੇ ਇਕ ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਬਿਸਟੂਪੁਰ ਥਾਣਾ ਖੇਤਰ ਦੇ ਸਰਕਟ ਹਾਊਸ ਚੌਰਾਹੇ ਨੇੜੇ ਸਵੇਰ ਵੇਲੇ ਵਾਪਰਿਆ। ਨਵੇਂ ਸਾਲ ਦਾ ਜਸ਼ਨ ਮਨਾਉਣ ਜਾ ਰਹੇ ਆਦਿੱਤਿਆਪੁਰ ਦੇ ਨੌਜਵਾਨਾਂ ਦੀ ਕਾਰ ਬਿਸ਼ਟੂਪੁਰ ਸਰਕਟ ਹਾਊਸ ਇਲਾਕੇ ‘ਚ ਹਾਦਸਾਗ੍ਰਸਤ ਹੋ ਗਈ। ਇਸ ਘਟਨਾ ‘ਚ 6 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਹਾਦਸੇ ’ਚ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ।
ਜਮਸ਼ੇਦਪੁਰ ਦੇ ਸੀਨੀਅਰ ਪੁਲਿਸ ਕਪਤਾਨ ਕੌਸ਼ਲ ਕਿਸ਼ੋਰ ਨੇ ਕਿਹਾ, “ਕਾਰ ਵਿੱਚ ਪੰਜ ਲੋਕਾਂ ਦੇ ਬੈਠਣ ਦੀ ਸਮਰੱਥਾ ਸੀ ਪਰ ਇਸ ਵਿੱਚ ਅੱਠ ਲੋਕ ਸਵਾਰ ਸਨ। ਕਾਰ ਪਹਿਲਾਂ ਡਿਵਾਈਡਰ ਅਤੇ ਫਿਰ ਸੜਕ ਕਿਨਾਰੇ ਖੰਭੇ ਨਾਲ ਟਕਰਾ ਗਈ। ਪੁਲਿਸ ਨੇ ਕਿਹਾ ਕਿ ਸੜਕ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ, ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਹਾਦਸੇ ਦੇ ਸਮੇਂ ਕਾਰ ‘ਚ ਆਦਿਤਿਆਪੁਰ ਦੇ ਕੁੱਲ 8 ਲੋਕ ਸਵਾਰ ਸਨ। ਇਸ ਦੌਰਾਨ 5 ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਦੀ ਇਲਾਜ ਦੌਰਾਨ ਮੌਤ ਹੋ ਗਈ। ਦੋ ਬਚੇ ਗੰਭੀਰ ਰੂਪ ਵਿੱਚ ਜ਼ਖਮੀ ਹਨ। ਘਟਨਾ ਦੀ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
