ਨਵੀਂ ਦਿੱਲੀ, 12 ਜਨਵਰੀ (ਹਿ.ਸ.)। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਅੱਜ (ਸ਼ੁੱਕਰਵਾਰ) ਘੱਟੋ-ਘੱਟ ਤਾਪਮਾਨ 3.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਇਸ ਮੌਸਮ ਦੇ ਔਸਤ ਤਾਪਮਾਨ ਨਾਲੋਂ ਤਿੰਨ ਡਿਗਰੀ ਸੈਲਸੀਅਸ ਘੱਟ ਹੈ। ਨਾਲ ਹੀ, ਇਸ ਵਾਰ ਦੀਆਂ ਸਰਦੀਆਂ ਵਿੱਚ ਸਭ ਤੋਂ ਘੱਟ ਤਾਪਮਾਨ ਹੈ। ਭਾਰਤੀ ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ।
ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਇਹ ਪਿਛਲੇ ਪੰਜ ਸਾਲਾਂ ਵਿੱਚ ਸਭ ਤੋਂ ਘੱਟ ਤਾਪਮਾਨ ਹੈ। ਵਿਭਾਗ ਨੇ ਕਿਹਾ ਕਿ ਰਾਜਧਾਨੀ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਪਾਲਮ ਆਬਜ਼ਰਵੇਟਰੀ ਮੁਤਾਬਕ ਸਵੇਰੇ 5.30 ਵਜੇ ਵਿਜ਼ੀਬਿਲਟੀ ਜ਼ੀਰੋ ਸੀ। ਭਾਰਤੀ ਰੇਲਵੇ ਮੁਤਾਬਕ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 23 ਟਰੇਨਾਂ ਇਕ ਤੋਂ ਛੇ ਘੰਟੇ ਦੀ ਦੇਰੀ ਨਾਲ ਚੱਲ ਰਹੀਆਂ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
