ਨਵੀਂ ਦਿੱਲੀ, 10 ਜਨਵਰੀ (ਹਿ.ਸ.)। ਦੇਸ਼ ‘ਚ ਕੋਰੋਨਾ ਦੇ ਨਵੇਂ ਮਾਮਲਿਆਂ ਦਾ ਸਿਲਸਿਲਾ ਜਾਰੀ ਹੈ। ਬੁੱਧਵਾਰ ਨੂੰ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 605 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਕਾਰਨ 04 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸਦੇ ਨਾਲ ਹੀ 877 ਮਰੀਜ਼ ਠੀਕ ਹੋ ਚੁੱਕੇ ਹਨ। ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ‘ਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3,643 ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਕੇਰਲ ਅਤੇ ਕਰਨਾਟਕ ਵਿੱਚ ਸਾਹਮਣੇ ਆ ਰਹੇ ਹਨ। ਇਨ੍ਹਾਂ ਦੋਵਾਂ ਰਾਜਾਂ ਵਿੱਚ ਪਿਛਲੇ 24 ਘੰਟਿਆਂ ਵਿੱਚ 2-2 ਮਰੀਜ਼ਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਕਰਨਾਟਕ ਦੇ ਰਾਜਪਾਲ ਥਾਵਰਚੰਦ ਗਹਿਲੋਤ ਵੀ ਕੋਰੋਨਾ ਸੰਕਰਮਿਤ ਹੋ ਗਏ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
