ਨਵੀਂ ਦਿੱਲੀ, 29 ਨਵੰਬਰ (ਹਿ.ਸ.)। ਮਿਊਨਿਖ ਤੋਂ ਬੈਂਕਾਕ ਜਾ ਰਹੀ ਲੁਫਥਾਂਸਾ ਦੀ ਫਲਾਈਟ ਨੂੰ ਬੁੱਧਵਾਰ ਸਵੇਰੇ ਦਿੱਲੀ ਏਅਰਪੋਰਟ ‘ਤੇ ਇਕ ਜੋੜੇ ਦੇ ਝਗੜੇ ਕਾਰਨ ਐਮਰਜੈਂਸੀ ਲੈਂਡਿੰਗ ਕਰਨੀ ਪਈ। ਦਿੱਲੀ ਏਅਰਪੋਰਟ ਦੇ ਸੂਤਰਾਂ ਮੁਤਾਬਕ ਜਹਾਜ਼ ‘ਚ ਪਤੀ-ਪਤਨੀ ਵਿਚਾਲੇ ਝਗੜਾ ਹੋ ਗਿਆ। ਇਸ ਕਾਰਨ ਜਹਾਜ਼ ਨੂੰ ਦਿੱਲੀ ਹਵਾਈ ਅੱਡੇ ‘ਤੇ ਉਤਾਰਿਆ ਗਿਆ। ਪਤੀ-ਪਤਨੀ ਦੀ ਲੜਾਈ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਦੋਵਾਂ ਵਿਚਾਲੇ ਹੋਈ ਲੜਾਈ ਕਾਰਨ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ।
ਜਹਾਜ਼ ਨੇ ਪਹਿਲਾਂ ਪਾਕਿਸਤਾਨ ਦੇ ਨੇੜਲੇ ਹਵਾਈ ਅੱਡੇ ‘ਤੇ ਉਤਰਨ ਦੀ ਇਜਾਜ਼ਤ ਮੰਗੀ, ਪਰ ਕੁਝ ਕਾਰਨਾਂ ਕਰਕੇ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਜਹਾਜ਼ ਨੇ ਦਿੱਲੀ ਹਵਾਈ ਅੱਡੇ ‘ਤੇ ਸੁਰੱਖਿਅਤ ਲੈਂਡਿੰਗ ਕੀਤੀ, ਜਿੱਥੇ ਦੋਵਾਂ ਨੂੰ ਉਤਾਰ ਕੇ ਹਵਾਈ ਅੱਡੇ ਦੇ ਸੁਰੱਖਿਆ ਕਰਮਚਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
