ਭੁਵਨੇਸ਼ਵਰ, 16 ਅਕਤੂਬਰ (ਹਿ. ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਸੂਬੇ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਲਿਖਿਆ ਕਿ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ। ਮੈਂ ਉਨ੍ਹਾਂ ਦੀ ਲੰਬੀ ਅਤੇ ਸ਼ਾਂਤੀ ਭਰੀ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।
ਇਸੇ ਤਰ੍ਹਾਂ ਕੇਂਦਰੀ ਸਿੱਖਿਆ, ਹੁਨਰ ਵਿਕਾਸ ਅਤੇ ਉੱਦਮੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਕਿ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ। ਮਹਾਪ੍ਰਭੂ ਕੋਲ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕਰਦਾ ਹਾਂ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
