ਨਵੀਂ ਦਿੱਲੀ, 16 ਦਸੰਬਰ (ਹਿ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (ਸ਼ਨੀਵਾਰ) ਸ਼ਾਮ 4 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਇਸ ਮੌਕੇ ‘ਤੇ ਮੌਜੂਦ ਲੋਕਾਂ ਨੂੰ ਵੀ ਸੰਬੋਧਨ ਕਰਨਗੇ। ਇਹ ਜਾਣਕਾਰੀ ਪੀ.ਆਈ.ਬੀ. ਦੀ ਰਿਲੀਜ਼ ’ਚ ਦਿੱਤੀ ਗਈ।
ਪੀ. ਆਈ. ਬੀ. ਦੀ ਰੀਲੀਜ਼ ਅਨੁਸਾਰ, ਇਸ ਦੌਰਾਨ ਪ੍ਰਧਾਨ ਮੰਤਰੀ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦਿਖਾਉਣਗੇ। ਇਸ ਪ੍ਰੋਗਰਾਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਹਜ਼ਾਰਾਂ ਲਾਭਪਾਤਰੀ ਹਿੱਸਾ ਲੈਣਗੇ। ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਕੇਂਦਰੀ ਮੰਤਰੀ, ਸੰਸਦ ਮੈਂਬਰ, ਵਿਧਾਇਕ ਅਤੇ ਸਥਾਨਕ ਨੁਮਾਇੰਦੇ ਵੀ ਸ਼ਾਮਲ ਹੋਣਗੇ।
ਦੇਸ਼ ਵਿਆਪੀ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਉਦੇਸ਼ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਵਿੱਚ ਸੰਪੂਰਨਤਾ ਪ੍ਰਾਪਤ ਕਰਨਾ ਹੈ। ਨਾਲ ਹੀ, ਇਸਦੇ ਤਹਿਤ ਇਹ ਯਕੀਨੀ ਬਣਾਇਆ ਜਾਣਾ ਹੈ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਸਾਰੇ ਚੋਣਵੇਂ ਲਾਭਪਾਤਰੀਆਂ ਤੱਕ ਸਮਾਂਬੱਧ ਤਰੀਕੇ ਨਾਲ ਪਹੁੰਚ ਸਕੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
