ਨਵੀਂ ਦਿੱਲੀ, 24 ਜਨਵਰੀ (ਹਿ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਇਹ ਵਧਾਈ ਸੰਦੇਸ਼ ਪ੍ਰਧਾਨ ਮੰਤਰੀ ਨੇ ਐਕਸ ਹੈਂਡਲ ‘ਤੇ ਸਾਂਝਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਅਧਿਆਤਮਿਕਤਾ, ਗਿਆਨ ਅਤੇ ਸਿੱਖਿਆ ਦੀ ਤਪੋਭੂਮੀ ਉੱਤਰ ਪ੍ਰਦੇਸ਼ ਦੇ ਆਪਣੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਰਾਜ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੰਦੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਪਿਛਲੇ ਸੱਤ ਸਾਲਾਂ ਵਿੱਚ ਸੂਬੇ ਨੇ ਤਰੱਕੀ ਦੀ ਇੱਕ ਨਵੀਂ ਕਹਾਣੀ ਲਿਖੀ ਹੈ, ਜਿਸ ਵਿੱਚ ਸੂਬਾ ਸਰਕਾਰ ਦੇ ਨਾਲ-ਨਾਲ ਲੋਕਾਂ ਨੇ ਵੀ ਸਰਗਰਮੀ ਨਾਲ ਹਿੱਸਾ ਲਿਆ ਹੈ। ਮੈਨੂੰ ਭਰੋਸਾ ਹੈ ਕਿ ਉੱਤਰ ਪ੍ਰਦੇਸ਼ ਵਿਕਸਤ ਭਾਰਤ ਦੀ ਸੰਕਲਪ ਯਾਤਰਾ ਵਿੱਚ ਮੋਹਰੀ ਭੂਮਿਕਾ ਨਿਭਾਏਗਾ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
