ਨਵੀਂ ਦਿੱਲੀ, 28 ਸਤੰਬਰ (ਹਿ. ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਸ਼ੀਆਈ ਖੇਡਾਂ ’ਚ ਨਿਸ਼ਾਨੇਬਾਜ਼ੀ ਵਿੱਚ ਸੋਨ ਤਮਗਾ ਜਿੱਤਣ ’ਤੇ 10 ਮੀਟਰ ਏਅਰ ਪਿਸਟਲ ਪੁਰਸ਼ ਟੀਮ ਨੂੰ ਵਧਾਈ ਦਿੱਤੀ ਹੈ। ਮੋਦੀ ਨੇ ਕਿਹਾ ਕਿ ਨਿਸ਼ਾਨੇਬਾਜ਼ ਸਰਬਜੋਤ ਸਿੰਘ, ਅਰਜੁਨ ਸਿੰਘ ਚੀਮਾ ਅਤੇ ਸ਼ਿਵਾ ਨਰਵਾਲ ਨੇ ਆਪਣੀ ਸਟੀਕਤਾ ਅਤੇ ਹੁਨਰ ਨਾਲ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।
ਇੱਕ ਐਕਸ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ; “ਏਸ਼ੀਅਨ ਖੇਡਾਂ ਵਿੱਚ ਸਾਡੀ 10 ਮੀਟਰ ਏਅਰ ਪਿਸਟਲ ਪੁਰਸ਼ ਟੀਮ ਵਲੋਂ ਨਿਸ਼ਾਨੇਬਾਜ਼ੀ ਵਿੱਚ ਇੱਕ ਹੋਰ ਸੋਨ ਤਮਗਾ! ਸਰਬਜੋਤ ਸਿੰਘ, ਅਰਜੁਨ ਸਿੰਘ ਚੀਮਾ ਅਤੇ ਸ਼ਿਵ ਨਰਵਾਲ ਨੇ ਆਪਣੀ ਸਟੀਕਤਾ ਅਤੇ ਹੁਨਰ ਨਾਲ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮੈਂ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।”
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਏਸ਼ੀਆਈ ਖੇਡਾਂ ’ਚ ਭਾਰਤ ਨੇ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਟੀਮ ਈਵੈਂਟ ’ਚ ਸੋਨ ਤਗਮੇ ’ਤੇ ਨਿਸ਼ਾਨਾ ਲਗਾਇਆ। ਸਰਬਜੋਤ ਸਿੰਘ, ਸ਼ਿਵ ਨਰਵਾਲ ਅਤੇ ਅਰਜੁਨ ਸਿੰਘ ਚੀਮਾ ਦੀ ਭਾਰਤੀ ਤਿਕੜੀ ਨੇ ਕੁੱਲ 1734 ਅੰਕਾਂ ਨਾਲ ਸੋਨ ਤਗਮਾ ਜਿੱਤਿਆ। ਭਾਰਤੀ ਨਿਸ਼ਾਨੇਬਾਜ਼ਾਂ ਨੇ ਏਸ਼ਿਆਈ ਖੇਡਾਂ ਵਿੱਚ ਹੁਣ ਤੱਕ ਚਾਰ ਸੋਨ ਤਗ਼ਮੇ ਸਮੇਤ ਕੁੱਲ 13 ਤਗ਼ਮੇ ਜਿੱਤੇ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
