ਨਵੀਂ ਦਿੱਲੀ, 28 ਸਤੰਬਰ (ਹਿ. ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਸ਼ਹੀਦ ਭਗਤ ਸਿੰਘ ਬਾਰੇ ਆਪਣੇ ਵਿਚਾਰਾਂ ਦਾ ਐਕਸ ’ਤੇ ਇੱਕ ਵੀਡੀਓ ਵੀ ਸਾਂਝਾ ਕੀਤਾ ਅਤੇ ਆਜ਼ਾਦੀ ਘੁਲਾਟੀਏ ਨੂੰ ਸਾਹਸ ਦਾ ਪ੍ਰਤੀਕ ਦੱਸਿਆ।
ਪ੍ਰਧਾਨ ਮੰਤਰੀ ਨੇ ਲਿਖਿਆ, “ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰ ਰਿਹਾ ਹਾਂ। ਭਾਰਤ ਦੀ ਆਜ਼ਾਦੀ ਲਈ ਉਨ੍ਹਾਂ ਦੀ ਕੁਰਬਾਨੀ ਅਤੇ ਅਟੁੱਟ ਸਮਰਪਣ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਸਾਹਸ ਦੇ ਪ੍ਰਤੀਕ, ਉਹ ਹਮੇਸ਼ਾ ਨਿਆਂ ਅਤੇ ਆਜ਼ਾਦੀ ਲਈ ਭਾਰਤ ਦੀ ਅਣਥੱਕ ਲੜਾਈ ਦਾ ਪ੍ਰਤੀਕ ਰਹਿਣਗੇ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, ‘‘ਭਾਰਤ ਮਾਤਾ ਦੇ ਸੱਚੇ ਪੁੱਤਰ ਅਤੇ ਅਮਰ ਕ੍ਰਾਂਤੀਕਾਰੀ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ’ਤੇ ਮੈਂ ਯਾਦ ਕਰਦਾ ਹਾਂ ਅਤੇ ਨਮਨ ਕਰਦਾ ਹਾਂ। ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਸਾਰੀ ਉਮਰ ਸੰਘਰਸ਼ ਕੀਤਾ। ਦੇਸ਼ ਪ੍ਰਤੀ ਉਨ੍ਹਾਂ ਦਾ ਸਮਰਪਣ, ਤਿਆਗ ਅਤੇ ਬਲਿਦਾਨ ਭਾਰਤ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦਾ ਰਹੇਗਾ।
ਵਰਣਨਯੋਗ ਹੈ ਕਿ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਪੰਜਾਬ ਸੂਬੇ ਵਿਚ ਹੋਇਆ ਸੀ। 23 ਸਾਲ ਦੀ ਛੋਟੀ ਉਮਰ ਵਿੱਚ, 23 ਮਾਰਚ 1931 ਨੂੰ, ਉਨ੍ਹਾਂ ਨੂੰ ਬ੍ਰਿਟਿਸ਼ ਸਰਕਾਰ ਨੇ ਲਾਹੌਰ ਸਾਜ਼ਿਸ਼ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। 12 ਸਾਲ ਦੀ ਉਮਰ ਵਿੱਚ, ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਦਾ ਸਾਕਾ ਦੇਖਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਭਾਰਤ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਦਾ ਸੰਕਲਪ ਲਿਆ। ਉਹ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਦੇ ਮੈਂਬਰ ਸਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
