ਨਵੀਂ ਦਿੱਲੀ, 11 ਦਸੰਬਰ (ਹਿ. ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (ਸੋਮਵਾਰ) ਸਵੇਰੇ 10:30 ਵਜੇ ਨੌਜਵਾਨਾਂ ਨੂੰ ਇੱਕ ਸ਼ਕਤੀਸ਼ਾਲੀ ਅਤੇ ਮਹੱਤਵਪੂਰਨ ਨਵਾਂ ਪਲੇਟਫਾਰਮ ਪ੍ਰਦਾਨ ਕਰਨਗੇ। ਪ੍ਰਧਾਨ ਮੰਤਰੀ ਵੀਡੀਓ ਕਾਨਫਰੰਸਿੰਗ ਰਾਹੀਂ ‘ਵਿਕਸਿਤ ਭਾਰਤ @2047 : ਨੌਜਵਾਨਾਂ ਦੀ ਆਵਾਜ਼ (ਵਿਕਸਿਤ ਭਾਰਤ 2047 ਵਾਇਸ ਆਫ਼ ਯੂਥ)’ ਨੂੰ ਲਾਂਚ ਕਰਨਗੇ। ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦੇ ਇਹ ਵੇਰਵੇ ਭਾਜਪਾ ਨੇ ਆਪਣੇ ਅਧਿਕਾਰਤ ਐਕਸ ਹੈਂਡਲ ‘ਤੇ ਸਾਂਝੇ ਕੀਤੇ ਹਨ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਦਾ ਵਿਜ਼ਨ ਨੌਜਵਾਨਾਂ ਨੂੰ ਦੇਸ਼ ਦੀਆਂ ਰਾਸ਼ਟਰੀ ਯੋਜਨਾਵਾਂ ਦੀਆਂ ਤਰਜੀਹਾਂ ਅਤੇ ਟੀਚਿਆਂ ਨੂੰ ਤਿਆਰ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ ਕਰਨਾ ਹੈ। ਇਹ ਪਲੇਟਫਾਰਮ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰਾਂ ਅਤੇ ਦੇਸ਼ ਭਰ ਦੇ ਰਾਜ ਭਵਨਾਂ ਵਿੱਚ ਆਯੋਜਿਤ ਵਰਕਸ਼ਾਪਾਂ ’ਚ ਸੰਸਥਾਵਾਂ ਦੇ ਮੁਖੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਸੰਬੋਧਨ ਕਰਨਗੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
