ਨਵੀਂ ਦਿੱਲੀ, 08 ਜਨਵਰੀ (ਹਿ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 12:30 ਵਜੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਦੇ ਇਸ ਪ੍ਰੋਗਰਾਮ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਵੀ ਜੁੜਨਗੇ।
ਭਾਰਤੀ ਜਨਤਾ ਪਾਰਟੀ ਨੇ ਆਪਣੇ ਐਕਸ ਹੈਂਡਲ ‘ਤੇ ਪ੍ਰਧਾਨ ਮੰਤਰੀ ਮੋਦੀ ਦੇ ਇਸ ਪ੍ਰੋਗਰਾਮ ਦੀ ਤਸਵੀਰੀ ਜਾਣਕਾਰੀ ਸਾਂਝੀ ਕੀਤੀ ਹੈ। ਭਾਜਪਾ ਨੇ ਲਿਖਿਆ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ 08 ਜਨਵਰੀ, 2024 ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ।
ਭਾਜਪਾ ਨੇ ਆਪਣੇ ਐਕਸ ਹੈਂਡਲ ’ਤੇ ਇਹ ਵੀ ਸਾਂਝਾ ਕੀਤਾ ਹੈ ਕਿ ਪਾਰਟੀ ਪ੍ਰਧਾਨ ਨੱਡਾ ਵੀ ਇਸ ਪ੍ਰੋਗਰਾਮ ’ਚ ਨਵੀਂ ਦਿੱਲੀ ਦੇ ਪ੍ਰਤਾਪ ਕੈਂਪ (ਨਹਿਰੂ ਨਗਰ) ‘ਚ ਜੁੜਨਗੇ। ਭਾਜਪਾ ਨੇ ਲਿਖਿਆ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਲਾਭਪਾਤਰੀਆਂ ਨਾਲ ਗੱਲਬਾਤ ਪ੍ਰੋਗਰਾਮ ‘ਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਵੀਂ ਦਿੱਲੀ ਤੋਂ ਹਿੱਸਾ ਲੈਣਗੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
