ਨਵੀਂ ਦਿੱਲੀ, 26 ਦਸੰਬਰ (ਹਿ. ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨਵੀਂ ਦਿੱਲੀ ਵਿੱਚ ਆਯੋਜਿਤ ਹੋਣ ਵਾਲੇ ‘ਵੀਰ ਬਾਲ ਦਿਵਸ’ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਪ੍ਰੋਗਰਾਮ ਸਵੇਰੇ 10:30 ਵਜੇ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਸ਼ੁਰੂ ਹੋਵੇਗਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੌਜਵਾਨਾਂ ਦੇ ਮਾਰਚ ਪਾਸਟ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਹ ਜਾਣਕਾਰੀ ਪੀ.ਆਈ.ਬੀ. ਰਿਲੀਜ਼ ’ਚ ਦਿੱਤੀ ਗਈ ਹੈ।
ਪੀ. ਆਈ. ਬੀ. ਵੱਲੋਂ ਜਾਰੀ ਬਿਆਨ ਅਨੁਸਾਰ ਵੀਰ ਬਾਲ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਪੁੱਤਰ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਪਿਛਲੇ ਸਾਲ ਜਨਵਰੀ ਵਿੱਚ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨੇ ਹਰ ਸਾਲ 26 ਦਸੰਬਰ ਨੂੰ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
