ਨਵੀਂ ਦਿੱਲੀ, 27 ਨਵੰਬਰ (ਹਿ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸੋਮਵਾਰ) ਸਵੇਰੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਵੀ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਯਾਦ ਕੀਤਾ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਅਧਿਕਾਰਤ ਐਕਸ ਹੈਂਡਲ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪਰਵ ਦੇ ਸ਼ੁਭ ਮੌਕੇ ‘ਤੇ ਸ਼ੁੱਭਕਾਮਨਾਵਾਂ। ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰਕ ਸਾਂਝ ਨੂੰ ਅੱਗੇ ਵਧਾਉਣ ‘ਤੇ ਉਨ੍ਹਾਂ ਦਾ ਜ਼ੋਰ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ।’
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਹਰ ਧਰਮ ਦਾ ਸਨਮਾਨ ਕਰਦੇ ਹਨ। ਉਹ 20 ਦਸੰਬਰ 2020 ਨੂੰ ਅਚਾਨਕ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਪਹੁੰਚ ਗਏ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਗੁਰਦੁਆਰਾ ਰਕਾਬਗੰਜ ਵਿਖੇ ਮੱਥਾ ਟੇਕ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
