ਦੇਹਰਾਦੂਨ, 21 ਨਵੰਬਰ (ਹਿ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰਕਾਸ਼ੀ ਦੇ ਸਿਲਕਿਆਰਾ ਸੁਰੰਗ ਵਿੱਚ ਫਸੇ ਮਜ਼ਦੂਰਾਂ ਦੀ ਸੁਰੱਖਿਅਤ ਵਾਪਸੀ ਨੂੰ ਲੈ ਕੇ ਚਿੰਤਤ ਹਨ। ਪ੍ਰਧਾਨ ਮੰਤਰੀ ਨੇ ਮੰਗਲਵਾਰ ਸਵੇਰੇ ਮੁੱਖ ਮੰਤਰੀ ਨੂੰ ਚੌਥੀ ਵਾਰ ਫ਼ੋਨ ਕੀਤਾ ਅਤੇ ਉੱਥੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਲਈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੁਰੰਗ ਵਿੱਚ ਫਸੇ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਾਲ ਆਪਣੀ ਗੱਲਬਾਤ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਦਿੱਤੀ। ਮੁੱਖ ਮੰਤਰੀ ਅਨੁਸਾਰ ਪ੍ਰਧਾਨ ਮੰਤਰੀ ਨੇ ਅੱਜ ਫਿਰ ਫੋਨ ਕੀਤਾ ਅਤੇ ਉੱਤਰਕਾਸ਼ੀ ਦੇ ਸਿਲਕਿਆਰਾ ਵਿੱਚ ਉਸਾਰੀ ਅਧੀਨ ਸੁਰੰਗ ਵਿੱਚ ਫਸੇ ਮਜ਼ਦੂਰਾਂ ਦੇ ਰਾਹਤ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਲਈ।
ਇਸ ਦੌਰਾਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਮਲਬੇ ਵਿੱਚੋਂ 6 ਇੰਚ ਵਿਆਸ ਵਾਲੀ ਪਾਈਪਲਾਈਨ ਨੂੰ ਸਫਲਤਾਪੂਰਵਕ ਆਰਪਾਰ ਕਰ ਲਿਆ ਗਿਆ। ਇਸ ਰਾਹੀਂ ਮਜ਼ਦੂਰਾਂ ਨੂੰ ਭੋਜਨ ਅਤੇ ਹੋਰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਬਾਰੇ ਜਾਣਕਾਰੀ ਦਿੱਤੀ ਗਈ। ਐਂਡੋਸਕੋਪਿਕ ਫਲੈਕਸੀ ਕੈਮਰੇ ਦੀ ਮਦਦ ਨਾਲ ਵਰਕਰਾਂ ਨਾਲ ਹੋਈ ਗੱਲਬਾਤ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
