ਚੰਡੀਗੜ੍ਹ, 17 ਅਕਤੂਬਰ (ਹਿ. ਸ.)। ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਨੇ ਪੰਜਾਬ ਦੇ ਦੋ ਉਦਯੋਗਿਕ ਗਰੁੱਪਾਂ ‘ਤੇ ਛਾਪੇਮਾਰੀ ਕੀਤੀ ਹੈ। ਇਨਕਮ ਟੈਕਸ ਟੀਮਾਂ ਨੇ ਟ੍ਰਾਈਡੈਂਟ ਅਤੇ ਕ੍ਰਿਮਿਕਾ ਗਰੁੱਪ ‘ਤੇ ਛਾਪੇਮਾਰੀ ਕੀਤੀ ਹੈ। ਪੰਜਾਬ ਦੇ ਲੁਧਿਆਣਾ ਅਤੇ ਬਰਨਾਲਾ ਵਿੱਚ ਆਈਟੀ ਵਿਭਾਗ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਸੁਰੱਖਿਆ ਲਈ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਦੀਆਂ 35 ਟੀਮਾਂ ਛਾਪੇਮਾਰੀ ਕਰਨ ਪਹੁੰਚੀਆਂ ਹਨ।
ਟ੍ਰਾਈਡੈਂਟ ਗਰੁੱਪ ਯਾਰਨ, ਹੋਮ ਟੈਕਸਟਾਈਲ, ਕਾਗਜ਼, ਸਟੇਸ਼ਨਰੀ, ਰਸਾਇਣਾਂ ਅਤੇ ਅਡੇਪਟਿਵ ਪਾਵਰ ਦੇ ਖੇਤਰਾਂ ਵਿੱਚ ਕੰਮ ਕਰਦਾ ਹੈ। ਇਹ ਛਾਪੇ ਸਿਰਫ਼ ਰਜਿੰਦਰ ਗੁਪਤਾ ਅਤੇ ਰਜਨੀ ਬੈਕਟਰ ਦੇ ਦਫ਼ਤਰਾਂ ਤੱਕ ਹੀ ਸੀਮਤ ਨਹੀਂ, ਕਈ ਸੀਨੀਅਰ ਮੁਲਾਜ਼ਮਾਂ ਦੇ ਘਰਾਂ ‘ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਆਮਦਨ ਕਰ ਵਿਭਾਗ ਦੇ ਅਧਿਕਾਰੀ ਮੰਗਲਵਾਰ ਸਵੇਰੇ ਕਰੀਬ 60 ਵਾਹਨਾਂ ‘ਚ ਟ੍ਰਾਈਡੈਂਟ ਕੰਪਨੀ ‘ਚ ਦਾਖਲ ਹੋਏ। ਉਨ੍ਹਾਂ ਦੇ ਨਾਲ ਸੀਆਈਐਸਐਫ ਦੇ ਜਵਾਨ ਵੀ ਸ਼ਾਮਲ ਸਨ। ਇਹ ਮਾਮਲਾ ਟੈਕਸ ਚੋਰੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
