ਬਾਰਾਮੂਲਾ, 22 ਅਕਤੂਬਰ (ਹਿ.ਸ.)। ਬਾਰਾਮੂਲਾ ਜ਼ਿਲੇ ਦੇ ਉਰੀ ਸੈਕਟਰ ‘ਚ ਕੰਟਰੋਲ ਰੇਖਾ ਨੇੜੇ ਫੌਜ ਅਤੇ ਪੁਲਿਸ ਦੇ ਜਵਾਨਾਂ ਨੇ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਮੌਕੇ ਤੋਂ ਹਥਿਆਰ ਵੀ ਬਰਾਮਦ ਕੀਤੇ ਹਨ।
ਫੌਜ ਦੇ ਇਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਬਾਰਾਮੂਲਾ ਦੇ ਉਰੀ ਸੈਕਟਰ ‘ਚ ਕੰਟਰੋਲ ਰੇਖਾ ਦੇ ਪਾਰ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਦੀ ਘੁਸਪੈਠ ਦੀ ਖੁਫੀਆ ਸੂਚਨਾ ਮਿਲੀ। ਇਸ ‘ਤੇ ਪੁਲਿਸ ਅਤੇ ਫੌਜ ਨੇ ਸਾਂਝਾ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ। ਇਸ ਦੌਰਾਨ ਸੁਰੱਖਿਆ ਬਲਾਂ ਨੇ 6 ਪਿਸਤੌਲ, 4 ਹੈਂਡ ਗ੍ਰਨੇਡ ਅਤੇ ਹੋਰ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ। ਸੁਰੱਖਿਆ ਬਲਾਂ ਨੇ ਐਤਵਾਰ ਨੂੰ ਵੀ ਕੰਟਰੋਲ ਰੇਖਾ ਨੇੜੇ ਤਲਾਸ਼ੀ ਮੁਹਿੰਮ ਜਾਰੀ ਰੱਖੀ ਹੋਈ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
