ਪਟਨਾ, 22 ਅਕਤੂਬਰ (ਹਿ.ਸ.)। ਬਿਹਾਰ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਵਿੱਚ ਅੱਜ (ਐਤਵਾਰ) ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ।
ਰਾਜਧਾਨੀ ਪਟਨਾ, ਗੋਪਾਲਗੰਜ, ਮੋਤੀਹਾਰੀ, ਛਪਰਾ ਅਤੇ ਬਗਹਾ ਸਮੇਤ ਸੂਬੇ ਦੇ ਕਈ ਜ਼ਿਲਿਆਂ ‘ਚ ਸਵੇਰੇ ਕਰੀਬ 7:24 ‘ਤੇ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਭੂਚਾਲ ਦਾ ਕੇਂਦਰ ਗੁਆਂਢੀ ਦੇਸ਼ ਨੇਪਾਲ ਦੇ ਡਆਰਬੂੰਗ ਨੇੜੇ ਦੱਸਿਆ ਜਾ ਰਿਹਾ ਹੈ। ਇਹ ਥਾਂ ਚੀਨ ਦੀ ਸਰਹੱਦ ਦੇ ਨੇੜੇ ਹੈ। ਲੋਕਾਂ ਨੇ ਕੁਝ ਸਕਿੰਟਾਂ ਲਈ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਅਤੇ ਆਪਣੇ ਘਰਾਂ ਤੋਂ ਬਾਹਰ ਆ ਗਏ। ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
