ਨਵੀਂ ਦਿੱਲੀ, 17 ਜਨਵਰੀ (ਹਿ.ਸ.)। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਸਵੇਰੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਯਾਦ ਕੀਤਾ। ਇਸ ਪਵਿੱਤਰ ਪੁਰਬ ਦੇ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਵੀਂ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਜਾਣਗੇ।
ਭਾਜਪਾ ਨੇ ਇਸ ਸਬੰਧੀ ਐਕਸ ’ਤੇ ਅਪਲੋਡ ਕੀਤੀ ਪੋਸਟ ‘ਚ ਲਿਖਿਆ, ”ਸਿੱਖ ਧਰਮ ਦੇ ਦਸਵੇਂ ਗੁਰੂ ਅਤੇ ਖਾਲਸਾ ਪੰਥ ਦੇ ਬਾਨੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ‘ਤੇ ਕੋਟਿਨ ਕੋਟਿ ਨਮਨ ।” ਇਕ ਹੋਰ ਪੋਸਟ ‘ਚ ਭਾਜਪਾ ਨੇ ਲਿਖਿਆ, ”ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ‘ਗੁਰੂ ਗੋਬਿੰਦ ਸਿੰਘ ਜੀ’ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ, ਨਵੀਂ ਦਿੱਲੀ ਵਿਖੇ ਨਤਮਸਤਕ ਹੋਣਗੇ।’’
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
