ਨਵੀਂ ਦਿੱਲੀ, 09 ਦਸੰਬਰ (ਹਿ.ਸ.)। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅੱਜ (ਸ਼ਨੀਵਾਰ) ਸਵੇਰੇ 11:30 ਵਜੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਇਹ ਪ੍ਰੋਗਰਾਮ ਹਰਿਆਣਾ ਦੇ ਗੁਰੂਗ੍ਰਾਮ ਜ਼ਿਲ੍ਹੇ ਦੇ ਸੋਹਨਾ ਵਿੱਚ ਆਯੋਜਿਤ ਕੀਤਾ ਗਿਆ ਹੈ। ਭਾਜਪਾ ਨੇ ਐਕਸ ਹੈਂਡਲ ‘ਤੇ ਤਸਵੀਰ ਵਿਚ ਇਹ ਜਾਣਕਾਰੀ ਦਿੱਤੀ ਹੈ।
ਭਾਜਪਾ ਦੇ ਐਕਸ ਹੈਂਡਲ ‘ਤੇ ਉਪਲਬਧ ਜਾਣਕਾਰੀ ਅਨੁਸਾਰ ਭਾਜਪਾ ਪ੍ਰਧਾਨ ਜੇਪੀ ਨੱਡਾ ਗੁਰੂਗ੍ਰਾਮ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਪ੍ਰੋਗਰਾਮ ‘ਚ ਹਿੱਸਾ ਲੈਣਗੇ। ਇਹ ਪ੍ਰੋਗਰਾਮ ਗੁਰੂਗ੍ਰਾਮ ਦੇ ਪਿੰਡ ਘਾਮੜੌਜ (ਸੋਹਨਾ) ਵਿੱਚ ਹੋਵੇਗਾ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਦੇਸ਼ ਭਰ ਵਿੱਚ ਪਹੁੰਚਾਉਣ ਲਈ ਝਾਰਖੰਡ ਦੇ ਖੁੰਟੀ ਤੋਂ 15 ਨਵੰਬਰ ਨੂੰ ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਸ਼ੁਰੂਆਤ ਕੀਤੀ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
