
ਨਵੀਂ ਦਿੱਲੀ, 14 ਅਕਤੂਬਰ (ਹਿ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅੱਜ ਭਾਰਤ ਅਤੇ ਸ੍ਰੀਲੰਕਾ ਦਰਮਿਆਨ ਕੂਟਨੀਤਕ ਅਤੇ ਆਰਥਿਕ ਸਬੰਧਾਂ ਦਾ ਨਵਾਂ ਅਧਿਆਏ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਨੇ ਇਹ ਟਿੱਪਣੀ ਤਾਮਿਲਨਾਡੂ ਦੇ ਨਾਗਾਪੱਟੀਨਮ ਅਤੇ ਸ਼੍ਰੀਲੰਕਾ ਦੇ ਕਾਂਕੇਸੰਤੁਰਾਈ ਵਿਚਕਾਰ ਫੈਰੀ ਸੇਵਾ ਦੀ ਸ਼ੁਰੂਆਤ ਮੌਕੇ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਭਾਰਤ ਅਤੇ ਸ਼੍ਰੀਲੰਕਾ ਸੱਭਿਆਚਾਰ, ਵਣਜ ਅਤੇ ਸਭਿਅਤਾ ਦਾ ਡੂੰਘਾ ਇਤਿਹਾਸ ਸਾਂਝਾ ਕਰਦੇ ਹਨ। ਵਰਣਨਯੋਗ ਹੈ ਕਿ ਅੱਜ ਸਵੇਰੇ ਕੇਂਦਰੀ ਬੰਦਰਗਾਹ, ਜਹਾਜ਼ਰਾਨੀ ਅਤੇ ਜਲ ਮਾਰਗ ਅਤੇ ਆਯੁਸ਼ ਮੰਤਰੀ ਸਰਬਾਨੰਦ ਸੋਨੋਵਾਲ ਨੇ ਤਾਮਿਲਨਾਡੂ ਦੇ ਨਾਗਾਪੱਟੀਨਮ ਅਤੇ ਸ਼੍ਰੀਲੰਕਾ ਦੇ ਕਾਂਕੇਸੰਤੁਰਾਈ ਵਿਚਕਾਰ ਫੈਰੀ ਸੇਵਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
