

ਇੰਫਾਲ, 02 ਅਕਤੂਬਰ (ਹਿ. ਸ.)। ਮਣੀਪੁਰ ਵਿੱਚ ਹਿੰਸਕ ਝੜਪਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਮਣੀਪੁਰ ‘ਚ ਹਾਲ ਹੀ ‘ਚ ਵਿਦਿਆਰਥੀਆਂ ਦੀ ਹੱਤਿਆ ਤੋਂ ਗੁੱਸੇ ‘ਚ ਆਏ ਸਥਾਨਕ ਲੋਕ ਐਤਵਾਰ ਰਾਤ ਨੂੰ ਪ੍ਰਦਰਸ਼ਨ ਲਈ ਸੜਕਾਂ ‘ਤੇ ਉਤਰ ਆਏ। ਇਸ ਦੌਰਾਨ ਮੁੱਖ ਮੰਤਰੀ ਐਨ. ਵਰਿੰਦਰ ਸਿੰਘ ਨੇ ਮਣੀਪੁਰ ਹਿੰਸਾ ਪਿੱਛੇ ਮਿਆਂਮਾਰ, ਬੰਗਲਾਦੇਸ਼ ਅਤੇ ਭਾਰਤ ਦੇ ਕੁਝ ਅੱਤਵਾਦੀ ਸੰਗਠਨਾਂ ਦਾ ਹੱਥ ਦੱਸਿਆ। ਕੇਮੇਥ ਜ਼ਿਲ੍ਹੇ ਤੋਂ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਦਰਅਸਲ, ਮਣੀਪੁਰ ਵਿੱਚ ਹਾਲ ਹੀ ਵਿੱਚ ਹੋਏ ਵਿਦਿਆਰਥੀਆਂ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਐਤਵਾਰ ਸ਼ਾਮ ਨੂੰ ਆਸਾਮ ਦੇ ਚੁਰਾਚਾਂਦਪੁਰ ਤੋਂ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਚਾਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਰੋਹ ਵਿੱਚ ਸੜਕਾਂ ’ਤੇ ਆ ਗਏ। ਚੂਰਾਚਾਂਦਪੁਰ ਜ਼ਿਲ੍ਹੇ ਦੇ ਐੱਸ. ਪੀ. ਦਫ਼ਤਰ ਦੇ ਬਾਹਰ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ।
ਲੋਕਾਂ ਦੇ ਗੁੱਸੇ ਨੂੰ ਦੇਖਦੇ ਹੋਏ ਮਣੀਪੁਰ ਦੇ ਮੁੱਖ ਮੰਤਰੀ ਐਨ. ਵਰਿੰਦਰ ਸਿੰਘ ਅੱਗੇ ਆਏ। ਉਨ੍ਹਾਂ ਨੇ ਮੀਡੀਆ ਨੂੰ ਦੱਸਿਆ ਕਿ ਮਣੀਪੁਰ ‘ਚ ਹੋ ਰਹੀ ਹਿੰਸਾ ਅਤੇ ਔਰਤਾਂ ਖਿਲਾਫ ਹੋ ਰਹੀ ਬੇਰਹਿਮੀ ਪਿੱਛੇ ਮਿਆਂਮਾਰ, ਬੰਗਲਾਦੇਸ਼ ਅਤੇ ਭਾਰਤ ਦੇ ਕੁਝ ਕੱਟੜਪੰਥੀ ਸੰਗਠਨਾਂ ਦਾ ਹੱਥ ਹੈ। ਇਹ ਗ੍ਰਿਫਤਾਰੀਆਂ ਤੋਂ ਬਾਅਦ ਸਾਬਤ ਹੋ ਗਿਆ ਹੈ। ਮੁੱਖ ਮੰਤਰੀ ਨੇ ਇਸ ਲਈ ਕੇਂਦਰੀ ਗ੍ਰਹਿ ਮੰਤਰਾਲੇ, ਐਨਆਈਏ ਅਤੇ ਸੁਰੱਖਿਆ ਬਲਾਂ ਦੀ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਣੀਪੁਰ ਵਿੱਚ ਇਨ੍ਹਾਂ ਵੱਖ-ਵੱਖ ਦੇਸ਼ਾਂ ਦੇ ਖਾੜਕੂਆਂ ਦੀ ਗ੍ਰਿਫ਼ਤਾਰੀ ਨਾਲ ਲੋਕਾਂ ਨੂੰ ਪਤਾ ਲੱਗਾ ਹੈ ਕਿ ਇਹ ਟਕਰਾਅ ਕੋਈ ਧਾਰਮਿਕ ਜਾਂ ਫਿਰਕੂ ਨਹੀਂ ਹੈ, ਸਗੋਂ ਇਸ ਪਿੱਛੇ ਕੋਈ ਕੌਮਾਂਤਰੀ ਸਾਜ਼ਿਸ਼ ਹੈ।
ਇਲਾਕੇ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇੱਥੇ ਲੋਕਾਂ ਨੇ ਦੋ ਮ੍ਰਿਤਕ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਰਾਤ ਭਰ ਵੱਖ-ਵੱਖ ਜ਼ਿਲ੍ਹਾ ਹੈੱਡਕੁਆਟਰਾਂ ਵਿੱਚ ਮੋਮਬੱਤੀ ਮਾਰਚ ਕੱਢਿਆ। ਸੁਰੱਖਿਆ ਬਲ ਹਿੰਸਕ ਗਤੀਵਿਧੀਆਂ ਨੂੰ ਰੋਕਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਇਸ ਸਬੰਧ ਵਿੱਚ ਹੁਣ ਤੱਕ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮਣੀਪੁਰ ਦੇ ਲੋਕਾਂ ਵਿੱਚ ਗੁੱਸਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
