ਸ਼ਿਮਲਾ, 26 ਅਕਤੂਬਰ (ਹਿ. ਸ.)। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਆਈਜੀਐੱਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਨੂੰ ਬੁੱਧਵਾਰ ਰਾਤ ਕਰੀਬ 1 ਵਜੇ ਸਰਕਾਰੀ ਰਿਹਾਇਸ਼ ‘ਤੇ ਅਚਾਨਕ ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਤੁਰੰਤ ਆਈਜੀਐੱਮਸੀ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਮੁੱਖ ਮੰਤਰੀ ਦੀ ਸਿਹਤ ਨਾਰਮਲ ਹੈ।
ਆਈਜੀਐੱਮਸੀ ਵਿੱਚ ਅਲਟਰਾਸਾਊਂਡ ਸਮੇਤ ਹੋਰ ਟੈਸਟ ਕੀਤੇ ਗਏ। ਜਾਂਚ ਦੌਰਾਨ ਪੇਟ ਸਬੰਧੀ ਇਨਫੈਕਸ਼ਨ ਪਾਈ ਗਈ ਹੈ। ਉਨ੍ਹਾਂ ਨੂੰ ਆਈਜੀਐੱਮਸੀ ਦੇ ਵਿਸ਼ੇਸ਼ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਡਾਕਟਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਹਨ। ਆਈਜੀਐੱਮਸੀ ਦੇ ਮੈਡੀਕਲ ਸੁਪਰਡੈਂਟ ਡਾਕਟਰ ਰਾਹੁਲ ਰਾਓ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਹ ਕੁਝ ਦਿਨ ਡਾਕਟਰਾਂ ਦੀ ਨਿਗਰਾਨੀ ਹੇਠ ਰਹਿਣਗੇ।
ਇਸ ਦੌਰਾਨ ਮੁੱਖ ਮੰਤਰੀ ਦੀ ਸਿਹਤ ਵਿੱਚ ਅਚਾਨਕ ਵਿਗੜਨ ਨਾਲ ਉਨ੍ਹਾਂ ਦੇ ਸਮਰਥਕਾਂ ਅਤੇ ਪ੍ਰਸ਼ੰਸਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਉਹ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ। ਕੁਝ ਮਹੀਨੇ ਪਹਿਲਾਂ ਵੀ ਮੁੱਖ ਮੰਤਰੀ ਦੀ ਸਿਹਤ ਅਚਾਨਕ ਵਿਗੜ ਗਈ ਸੀ। ਜੂਨ ਵਿੱਚ ਮੁੱਖ ਮੰਤਰੀ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਕਰਵਾਇਆ ਸੀ। ਮੁੱਖ ਮੰਤਰੀ ਲੱਤ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਚੈਕਅੱਪ ਲਈ ਉੱਥੇ ਪੁੱਜੇ ਸਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
