ਨਵੀਂ ਦਿੱਲੀ, 22 ਦਸੰਬਰ (ਹਿ. ਸ.)। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਨੇ ਉਪ ਮੁੱਖ ਮੰਤਰੀਆਂ ਰਾਜੇਂਦਰ ਸ਼ੁਕਲਾ ਅਤੇ ਜਗਦੀਸ਼ ਦੇਵੜਾ ਦੇ ਨਾਲ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਡਾ. ਮੋਹਨ ਯਾਦਵ ਨੇ ਦੱਸਿਆ ਕਿ ਅੱਜ ਨਵੀਂ ਦਿੱਲੀ ਵਿਖੇ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਮੱਧ ਪ੍ਰਦੇਸ਼ ਦੇ ਵਿਕਾਸ, ਤਰੱਕੀ ਅਤੇ ਲੋਕ ਹਿੱਤ ਨਾਲ ਸਬੰਧਤ ਵੱਖ-ਵੱਖ ਯੋਜਨਾਵਾਂ ਸਬੰਧੀ ਮਾਰਗਦਰਸ਼ਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਹਾਲ ਹੀ ਵਿੱਚ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
