ਰਾਜੌਰੀ, 20 ਨਵੰਬਰ (ਹਿ. ਸ.)। ਰਾਜੌਰੀ ਜ਼ਿਲੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਰੱਖਿਆ ਬਲਾਂ ਨੇ ਸੋਮਵਾਰ ਨੂੰ ਤਲਾਸ਼ੀ ਮੁਹਿੰਮ ਚਲਾਈ। ਫੌਜੀ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਸ਼ੱਕੀ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਸੋਮਵਾਰ ਨੂੰ ਰਾਜੌਰੀ ਜ਼ਿਲੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜੌਰੀ ਦੇ ਸਲੋਕੀ ਜੰਗਲੀ ਖੇਤਰ ‘ਚ ਅੱਤਵਾਦੀਆਂ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਸਾਰੇ ਪ੍ਰਵੇਸ਼ ਅਤੇ ਬਾਹਰ ਨਿਕਲਣ ਵਾਲੇ ਰਸਤੇ ਬੰਦ ਕਰ ਦਿੱਤੇ ਹਨ। ਖ਼ਬਰ ਲਿਖੇ ਜਾਣ ਤੱਕ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ ਹੈ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਰਾਜੌਰੀ ‘ਚ 18 ਨਵੰਬਰ ਨੂੰ ਸੁਰੱਖਿਆ ਬਲ ਦੀ ਸਾਂਝੀ ਟੀਮ ਨਾਲ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ ਸੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਦੱਖਣੀ ਕੁਲਗਾਮ ਇਲਾਕੇ ‘ਚ ਗੋਲੀਬਾਰੀ ਹੋਈ ਸੀ, ਜਿਸ ਆਪਰੇਸ਼ਨ ’ਚ ਸ਼ੁੱਕਰਵਾਰ ਨੂੰ ਪੰਜ ਵਿਅਕਤੀ ਮਾਰੇ ਗਏ ਸਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
