ਨਵੀਂ ਦਿੱਲੀ, 25 ਦਸੰਬਰ (ਹਿ. ਸ.)। ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਭਾਰਤ ਰਤਨ ਸਵ. ਅਟਲ ਬਿਹਾਰੀ ਵਾਜਪਾਈ ਨੂੰ ਸ਼ੁਕਰਗੁਜ਼ਾਰ ਰਾਸ਼ਟਰ ਨੇ ਅੱਜ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੇ 99ਵੇਂ ਜਨਮ ਦਿਨ ‘ਤੇ ਦੇਸ਼ ਸੁਸ਼ਾਸਨ ਦਿਵਸ ਮਨਾ ਰਿਹਾ ਹੈ। ਇਸ ਨੂੰ ਯਾਦਗਾਰ ਬਣਾਉਣ ਲਈ ਦੇਸ਼ ਭਰ ਵਿੱਚ ਕਈ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ।
ਭਾਜਪਾ ਨੇ ਐਕਸ ’ਤੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਨੂੰ ਯਾਦ ਕਰਦੇ ਹੋਏ ਲਿਖਿਆ ਹੈ- ‘ਭਾਰਤੀ ਰਾਜਨੀਤੀ ਦੇ ਸਿਖਰ ਪੁਰਸ਼, ਕਰੋੜਾਂ ਭਾਜਪਾ ਵਰਕਰਾਂ ਲਈ ਪ੍ਰੇਰਨਾ ਸਰੋਤ ਅਤੇ ਸਾਡੇ ਰਾਹ ਦਸੇਰੇ ਸਾਬਕਾ ਪ੍ਰਧਾਨ ਮੰਤਰੀ ‘ਭਾਰਤ ਰਤਨ’ ਸਤਿਕਾਰਯੋਗ ਅਟਲ ਬਿਹਾਰੀ ਵਾਜਪਾਈ ਜੀ ਨੂੰ ਜਯੰਤੀ ’ਤੇ ਕੋਟਿ-ਕੋਟਿਨ ਨਮਨ।’ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਐਕਸ ‘ਤੇ ਲਿਖਿਆ- ‘ਰਾਸ਼ਟਰ ਉੱਨਤੀ ਅਤੇ ਜਨਤਕ ਸੇਵਾ ਨੂੰ ਸਮਰਪਿਤ ਉਨ੍ਹਾਂ ਦਾ ਸੰਪੂਰਨ ਜੀਵਨ ਸਾਡੇ ਲਈ ਹਮੇਸ਼ਾ ਪ੍ਰੇਰਣਾ ਬਣਿਆ ਰਹੇਗਾ।’
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
