ਸ੍ਰੀਨਗਰ, 02 ਦਸੰਬਰ (ਹਿ. ਸ.)। ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਹਲਕੀ ਤੀਬਰਤਾ ਵਾਲੇ ਭੂਚਾਲ ਨਾਲ ਹਿੱਲ ਗਿਆ। ਲੱਦਾਖ ‘ਚ ਸ਼ਨੀਵਾਰ ਸਵੇਰੇ 3.4 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਮੁਕਾਬਲਤਨ ਘੱਟ ਹੋਣ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਸ਼ਨੀਵਾਰ ਸਵੇਰੇ ਕਰੀਬ 8.25 ਵਜੇ ਲੱਦਾਖ ‘ਚ 3.4 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਇਸ ਹਲਕੇ ਭੂਚਾਲ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਭੂਚਾਲ ਵਿਗਿਆਨ ਕੇਂਦਰ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਜੰਮੂ-ਕਸ਼ਮੀਰ ਦੇ ਪਹਿਲਗਾਮ ਤੋਂ 244 ਕਿਲੋਮੀਟਰ ਉੱਤਰ ਪੂਰਬ, ਸ੍ਰੀਨਗਰ ਤੋਂ 278 ਕਿਲੋਮੀਟਰ ਉੱਤਰ ਪੂਰਬ, ਗੁਲਮਰਗ ਤੋਂ 313 ਕਿਲੋਮੀਟਰ ਪੂਰਬ ਅਤੇ ਉੱਤਰ ਪੂਰਬ ਵਿੱਚ ਅਤੇ ਕਟੜਾ ਤੋਂ 352 ਕਿਲੋਮੀਟਰ ਉੱਤਰ ਪੂਰਬ ਵਿੱਚ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
