ਨਵੀਂ ਦਿੱਲੀ, 17 ਅਕਤੂਬਰ (ਹਿ.ਸ.)। ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਸਮਲਿੰਗੀ ਵਿਆਹ ‘ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਆਦਿਸ਼ ਅਗਰਵਾਲ ਨੇ ਕਿਹਾ, ”ਮੈਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਦੀ ਇਜਾਜ਼ਤ ਨਹੀਂ ਦਿੱਤੀ ਹੈ।’’
ਅਗਰਵਾਲ ਨੇ ਕਿਹਾ ਕਿ ਕੁਝ ਲੋਕ ਭਾਰਤੀ ਸੰਸਕ੍ਰਿਤੀ ਦੀ ਵਿਵਸਥਾ ਦੇ ਖਿਲਾਫ ਕੰਮ ਕਰਨਾ ਚਾਹੁੰਦੇ ਸਨ। ਸਮਲਿੰਗੀ ਵਿਆਹ ਭਾਰਤ ਵਿੱਚ ਪ੍ਰਚਲਿਤ ਸਾਡੀ ਪ੍ਰਣਾਲੀ ਦੇ ਅਨੁਸਾਰ ਨਹੀਂ ਹੈ। ਭਾਰਤੀ ਸੰਸਕ੍ਰਿਤੀ ਵੱਖਰੀ ਹੈ। ਕਾਨੂੰਨ ਬਣਾਉਣਾ ਦਾ ਕੰਮ ਦੇਸ਼ ਦੀ ਚੁਣੀ ਹੋਈ ਸੰਸਦ ਦਾ ਫਰਜ਼ ਹੈ।
ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਹ ਫੈਸਲਾ ਕਰਨਾ ਵਿਧਾਇਕਾ ਦਾ ਕੰਮ ਹੈ ਕਿ ਵਿਸ਼ੇਸ਼ ਵਿਆਹ ਕਾਨੂੰਨ ਦੇ ਉਪਬੰਧਾਂ ਨੂੰ ਬਦਲਣ ਦੀ ਲੋੜ ਹੈ ਜਾਂ ਨਹੀਂ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
