ਉੱਤਰਕਾਸ਼ੀ, 16 ਨਵੰਬਰ (ਹਿ.ਸ.)। ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਨਿਰਮਾਣ ਅਧੀਨ ਸਿਲਕਿਆਰਾ ਸੁਰੰਗ ‘ਚ ਫਸੇ 40 ਮਜ਼ਦੂਰਾਂ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ ਹੈ। ਇਸ ਦੌਰਾਨ ਵੀਰਵਾਰ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ, ਸੜਕੀ ਆਵਾਜਾਈ ਅਤੇ ਰਾਜਮਾਰਗ ਰਾਜ ਮੰਤਰੀ ਜਨਰਲ (ਸੇਵਾਮੁਕਤ) ਵੀ. ਕੇ. ਸਿੰਘ ਨੇ ਸਿਲਕਿਆਰਾ ਸਥਿਤ ਘਟਨਾ ਸਥਾਨ ‘ਤੇ ਪਹੁੰਚ ਕੇ ਮੁਆਇਨਾ ਕੀਤਾ। ਉਨ੍ਹਾਂ ਬਚਾਅ ਕਾਰਜ ਦੀ ਜਾਣਕਾਰੀ ਲਈ।
ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹਾਈ ਪਾਵਰ ਡ੍ਰਿਲਿੰਗ ਮਸ਼ੀਨ ਵੀ ਮੌਕੇ ‘ਤੇ ਤਾਇਨਾਤ ਹੈ। ਇਸ ਮੌਕੇ ਡੀ. ਐੱਮ. ਅਭਿਸ਼ੇਕ ਰੁਹੇਲਾ, ਪੁਲਿਸ ਸੁਪਰਡੈਂਟ ਅਰਪਨ ਯਾਦਵੰਸ਼ੀ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਤੀਰਥ ਪਾਲ ਸਿੰਘ, ਉਪ ਜ਼ਿਲ੍ਹਾ ਮੈਜਿਸਟ੍ਰੇਟ ਬ੍ਰਿਜੇਸ਼ ਤਿਵਾੜੀ, ਉਪ ਪੁਲਿਸ ਕਪਤਾਨ ਅਨੁਜ ਕੁਮਾਰ ਆਦਿ ਹਾਜ਼ਰ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
