ਮੁੰਬਈ, 06 ਅਕਤੂਬਰ । ਮਹਾਰਾਸ਼ਟਰ ਦੇ ਗੋਰੇਗਾਂਵ ਵਿੱਚ ਅੱਜ ਤੜਕੇ 3 ਵਜੇ ਦੇ ਕਰੀਬ ਇੱਕ ਛੇ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਹੁਣ ਤੱਕ ਛੇ ਲੋਕਾਂ ਦੀ ਮੌਤ ਹੋ ਗਈ ਹੈ। ਤੀਹ ਤੋਂ ਵੱਧ ਲੋਕਾਂ ਨੂੰ ਬਚਾ ਲਿਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗੰਭੀਰ ਰੂਪ ਨਾਲ ਝੁਲਸ ਗਏ ਕਰੀਬ 30-35 ਲੋਕਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਪੱਛਮੀ ਗੋਰੇਗਾਂਵ ਦੇ ਆਫ ਐੱਮ. ਜੀ. ਰੋਡ ‘ਤੇ ਸਥਿਤ ਜੈ ਸੰਦੇਸ਼ ਬਿਲਡਿੰਗ ‘ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਜੁਟੀਆਂ ਹੋਈਆਂ ਹਨ। ਪ੍ਰਸ਼ਾਸਨ ਨੇ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰ ਦਿੱਤੇ ਹਨ। ਜ਼ਖਮੀਆਂ ਅਤੇ ਮ੍ਰਿਤਕਾਂ ਦੀ ਗਿਣਤੀ ਵੱਧਣ ਦਾ ਖਦਸ਼ਾ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
