ਨਵੀਂ ਦਿੱਲੀ, ਕਾਂਗਰਸ ਦੇ ਸਾਬਕਾ ਰਾਸ਼ਟਰੀ ਬੁਲਾਰੇ ਰੋਹਨ ਗੁਪਤਾ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ। ਗੁਪਤਾ ਨੇ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਮੌਜੂਦ ਸਨ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਤੋਂ ਡਾ. ਜਹਾਨਜਿਦ ਸੀਰਵਾਲ, ਪਰਮਪਾਲ ਕੌਰ, ਗੁਰਪ੍ਰੀਤ ਸਿੰਘ ਮਲੂਕਾ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਪ੍ਰਾਪਤ ਕੀਤੀ।
ਇਸ ਮੌਕੇ ਰੋਹਨ ਗੁਪਤਾ ਨੇ ਦੱਸਿਆ ਕਿ ਕਾਂਗਰਸ ਦੇ ਰਵੱਈਏ ਕਾਰਨ ਉਨ੍ਹਾਂ ਇੱਕ ਮਹੀਨਾ ਪਹਿਲਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਹੁਣ ਦਿਸ਼ਾਹੀਣ ਹੋ ਗਈ ਹੈ। ਕਾਂਗਰਸ ਦੇ ਵਿਚਾਰਾਂ ਵਿੱਚ ਵੀ ਵਿਰੋਧਤਾਈ ਝਲਕ ਰਹੀ ਹੈ।
ਵਰਣਨਯੋਗ ਹੈ ਕਿ ਕਾਂਗਰਸ ਨੇ ਰੋਹਨ ਗੁਪਤਾ ਨੂੰ ਅਹਿਮਦਾਬਾਦ ਉੱਤਰੀ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਸੀ ਪਰ ਉਸ ਨੇ 18 ਮਾਰਚ ਨੂੰ ਇਹ ਕਹਿ ਕੇ ਟਿਕਟ ਰੱਦ ਕਰ ਦਿੱਤੀ ਸੀ ਕਿ ਉਨ੍ਹਾਂ ਦੇ ਪਿਤਾ ਨਹੀਂ ਚਾਹੁੰਦੇ ਕਿ ਉਹ ਕਾਂਗਰਸ ਤੋਂ ਚੋਣ ਲੜਨ। ਇਸ ਤੋਂ ਬਾਅਦ 22 ਮਾਰਚ ਨੂੰ ਉਨ੍ਹਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਪਹਿਲਾਂ ਕਾਂਗਰਸ ਦੇ ਇੱਕ ਹੋਰ ਰਾਸ਼ਟਰੀ ਬੁਲਾਰੇ ਗੌਰਵ ਵੱਲਭ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
