ਨਵੀਂ ਦਿੱਲੀ, 02 ਫਰਵਰੀ : ਅਮਰੀਕਾ ਦੇ ਓਹੀਓ ‘ਚ ਭਾਰਤੀ ਮੂਲ ਦੇ ਵਿਦਿਆਰਥੀ ਸ਼੍ਰੇਅਸ ਰੈੱਡੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟਾਂ ਮੁਤਾਬਕ ਪੁਲਿਸ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ ਦੀ ਜਾਂਚ ਕਰ ਰਹੀ ਹੈ। ਇੱਕ ਹਫ਼ਤੇ ਦੇ ਅੰਦਰ ਇਸ ਤਰ੍ਹਾਂ ਦਾ ਇਹ ਤੀਜਾ ਮਾਮਲਾ ਹੈ।
ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਮੁਤਾਬਕ ਉਹ ਪਰਿਵਾਰ ਦੇ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਵਿਦਿਆਰਥੀ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। ਰਿਪੋਰਟਾਂ ਮੁਤਾਬਕ ਰੈੱਡੀ ਲਿੰਡਰ ਸਕੂਲ ਆਫ ਬਿਜ਼ਨਸ ਦਾ ਵਿਦਿਆਰਥੀ ਸੀ।
ਭਾਰਤੀ ਕੌਂਸਲੇਟ ਜਨਰਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ, ਓਹੀਓ ‘ਚ ਭਾਰਤੀ ਮੂਲ ਦੇ ਵਿਦਿਆਰਥੀ ਸ਼੍ਰੇਅਸ ਰੈੱਡੀ ਬੇਨੀਗੇਰੀ ਦੀ ਮੰਦਭਾਗੀ ਮੌਤ ’ਤੇ ਡੂੰਘਾ ਦੁੱਖ ਹੋਇਆ ਹੈ ਅਤੇ ਇਸ ਮਾਮਲੇ ‘ਚ ਪੁਲਿਸ ਦੀ ਜਾਂਚ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ ਵਿਵੇਕ ਸੈਣੀ ਅਤੇ ਨੀਲ ਆਚਾਰੀਆ ਤੋਂ ਬਾਅਦ ਇਕ ਹਫਤੇ ਦੇ ਅੰਦਰ ਕਿਸੇ ਭਾਰਤੀ ਵਿਦਿਆਰਥੀ ਦੀ ਇਹ ਤੀਜੀ ਮੌਤ ਹੈ।
