ਜੰਮੂ, 02 ਫਰਵਰੀ : ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ’ਤੇ ਵੀਰਵਾਰ ਨੂੰ ਢਿੱਗਾਂ ਡਿੱਗਣ ਹਾਈਵੇਅ ਸ਼ੁੱਕਰਵਾਰ ਨੂੰ ਦੂਜੇ ਦਿਨ ਵੀ ਬੰਦ ਰਿਹਾ। ਟ੍ਰੈਫਿਕ ਅਧਿਕਾਰੀ ਨੇ ਕਿਹਾ ਕਿ ਹਾਈਵੇਅ ਤੋਂ ਢਿੱਗਾਂ ਦੇ ਮਲਬੇ ਨੂੰ ਹਟਾਉਣ ਅਤੇ ਕਸ਼ਮੀਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੀ ਸੜਕ ‘ਤੇ ਆਵਾਜਾਈ ਬਹਾਲ ਕਰਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹਾਈਵੇਅ ‘ਤੇ ਵੱਖ-ਵੱਖ ਥਾਵਾਂ ‘ਤੇ 400 ਤੋਂ ਵੱਧ ਵਾਹਨ ਫਸੇ ਹੋਏ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਹਾਈਵੇਅ ਦੇ ਨਾਲ ਸ਼ੇਰਬੀਬੀ, ਮਾਗੇਰਕੋਟ, ਮੇਹਾਦ ਕੈਫੇਟੇਰੀਆ ਅਤੇ ਦਲਵਾਸ ਸਮੇਤ ਕਈ ਥਾਵਾਂ ‘ਤੇ ਢਿੱਗਾਂ ਡਿੱਗਣ ਤੋਂ ਬਾਅਦ ਵੀਰਵਾਰ ਨੂੰ 270 ਕਿਲੋਮੀਟਰ ਸੜਕ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਸੀ।
