ਨਵੀਂ ਦਿੱਲੀ, । ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ 72 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ, ਅਨੁਰਾਗ ਠਾਕੁਰ, ਪ੍ਰਹਿਲਾਦ ਜੋਸ਼ੀ, ਪੀਯੂਸ਼ ਗੋਇਲ, ਭਾਰਤੀ ਪਵਾਰ, ਸ਼ੋਭਾ ਕਰੰਦਲਾਜੇ, ਅਨਿਲ ਬਲੂਨੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਮ ਸ਼ਾਮਲ ਹਨ। ਇਸ ਸੂਚੀ ਵਿੱਚ 15 ਮਹਿਲਾ ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ। ਇਸਦੇ ਨਾਲ ਹੀ 10 ਅਨੁਸੂਚਿਤ ਜਾਤੀ ਅਤੇ 9 ਅਨੁਸੂਚਿਤ ਜਨਜਾਤੀ ਉਮੀਦਵਾਰਾਂ ਨੂੰ ਵੀ ਟਿਕਟ ਦਿੱਤੀ ਗਈ ਹੈ।
ਦਿੱਲੀ ਦੀਆਂ ਸੱਤ ਲੋਕ ਸਭਾ ਸੀਟਾਂ ਵਿੱਚੋਂ ਦੋ ਲਈ ਉਮੀਦਵਾਰਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਪੂਰਬੀ ਦਿੱਲੀ ਤੋਂ ਹਰਸ਼ ਮਲਹੋਤਰਾ ਅਤੇ ਉੱਤਰ ਪੱਛਮੀ ਦਿੱਲੀ ਤੋਂ ਯੋਗੇਂਦਰ ਚਾਂਦੋਲੀਆ ਨੂੰ ਉਮੀਦਵਾਰ ਬਣਾਇਆ ਗਿਆ ਹੈ। ਭਾਜਪਾ ਪਹਿਲਾਂ ਹੀ ਪੰਜ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਵਰਣਨਯੋਗ ਹੈ ਕਿ 11 ਮਾਰਚ ਨੂੰ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ’ਚਇਨ੍ਹਾਂ 72 ਉਮੀਦਵਾਰਾਂ ਦੇ ਨਾਵਾਂ ਦਾ ਫੈਸਲਾ ਕੀਤਾ ਗਿਆ ਸੀ।
