ਭੋਪਾਲ, 11 ਫਰਵਰੀ (ਹਿ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਝਾਬੂਆ ਵਿੱਚ ਹੋਣ ਵਾਲੇ ਆਦਿਵਾਸੀ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਮੱਧ ਪ੍ਰਦੇਸ਼ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਸਵੇਰੇ 11 ਵਜੇ ਇੰਦੌਰ ਹਵਾਈ ਅੱਡੇ ‘ਤੇ ਪਹੁੰਚੇ। ਇੱਥੇ ਹਵਾਈ ਅੱਡੇ ‘ਤੇ ਸ਼ਹਿਰੀ ਪ੍ਰਸ਼ਾਸਨ ਮੰਤਰੀ ਕੈਲਾਸ਼ ਵਿਜੇਵਰਗੀਆ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਦੌਰਾਨ ਜਲ ਸਰੋਤ ਮੰਤਰੀ ਤੁਲਸੀਰਾਮ ਸਿਲਾਵਟ, ਸੰਸਦ ਮੈਂਬਰ ਸ਼ੰਕਰ ਲਾਲਵਾਨੀ, ਸਾਬਕਾ ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਦੇ ਨਾਲ ਮੇਅਰ ਪੁਸ਼ਿਆਮਿਤਰਾ ਭਾਰਗਵ ਵੀ ਮੌਜੂਦ ਸਨ। ਇੱਥੋਂ ਪ੍ਰਧਾਨ ਮੰਤਰੀ ਮੋਦੀ ਵਿਸ਼ੇਸ਼ ਜਹਾਜ਼ ਰਾਹੀਂ ਝਾਬੂਆ ਲਈ ਰਵਾਨਾ ਹੋਏ। ਪ੍ਰਧਾਨ ਮੰਤਰੀ ਮੋਦੀ ਝਾਬੂਆ ਦੇ ਗੋਪਾਲਪੁਰਾ ਵਿੱਚ ਕਬਾਇਲੀ ਸੰਮੇਲਨ ਵਿੱਚ ਸ਼ਿਰਕਤ ਕਰਨਗੇ। ਝਾਬੂਆ ‘ਚ ਪ੍ਰੋਗਰਾਮ ‘ਚ ਸ਼ਾਮਲ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਇੰਦੌਰ ਆਉਣਗੇ ਅਤੇ ਦਿੱਲੀ ਲਈ ਰਵਾਨਾ ਹੋਣਗੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
