ਨਵੀਂ ਦਿੱਲੀ, 07 ਨਵੰਬਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਰਨਾਟਕ ਦੇ ਦਿੱਗਜ ਸਿਆਸਤਦਾਨ ਅਤੇ ਸਾਬਕਾ ਮੰਤਰੀ ਡੀਬੀ ਚੰਦਰੇਗੌੜਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਚੰਦਰੇਗੌੜਾ ਦਾ ਅੱਜ ਤੜਕੇ ਮੁਦੀਗੇਰੇ ਤਾਲੁਕ ਦੇ ਦਾਰਾਦਹੱਲੀ ਸਥਿਤ ਰਿਹਾਇਸ਼ ‘ਤੇ ਦੇਹਾਂਤ ਹੋ ਗਿਆ। ਉਹ 87 ਸਾਲ ਦੇ ਸਨ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ, “ਸ਼੍ਰੀ ਡੀਬੀ ਚੰਦਰੇਗੌੜਾ ਜੀ ਦੇ ਦੇਹਾਂਤ ਤੋਂ ਬਹੁਤ ਦੁਖ ਹੋਇਆ ਹੈ। ਜਨਤਕ ਸੇਵਾ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਇੱਕ ਐਮਪੀ, ਐਮਐਲਏ ਅਤੇ ਕਰਨਾਟਕ ਵਿੱਚ ਮੰਤਰੀ ਵਜੋਂ ਉਨ੍ਹਾਂ ਦੇ ਵਿਆਪਕ ਤਜ਼ਰਬੇ ਨੇ ਅਮਿੱਟ ਛਾਪ ਛੱਡੀ ਹੈ। ਸਾਡੇ ਸੰਵਿਧਾਨ ਬਾਰੇ ਉਨ੍ਹਾਂ ਦੀ ਡੂੰਘੀ ਸਮਝ ਅਤੇ ਸਮਾਜ ਸੇਵਾ ਪ੍ਰਤੀ ਵਚਨਬੱਧਤਾ ਕਮਾਲ ਦੀ ਸੀ। ਮੈਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ। ਓਮ ਸ਼ਾਂਤੀ।
