ਨਵੀਂ ਦਿੱਲੀ, 10 ਅਪ੍ਰੈਲ । ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਚੋਟੀ ਦੇ ਨੇਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ‘ਚ 400 ਦਾ ਅੰਕੜਾ ਪਾਰ ਕਰਨ ਦੇ ਸੰਕਲਪ ਨਾਲ ਅੱਜ ਤਾਮਿਲਨਾਡੂ ‘ਚ ਦੋ ਅਤੇ ਮਹਾਰਾਸ਼ਟਰ ‘ਚ ਇੱਕ ਜਗ੍ਹਾ ‘ਤੇ ਜਨਤਕ ਸਭਾ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਜ ਦੇ ਚੋਣ ਪ੍ਰੋਗਰਾਮ ਨੂੰ ਭਾਜਪਾ ਨੇ ਆਪਣੇ ਅਧਿਕਾਰਤ ਐਕਸ ਹੈਂਡਲ ‘ਤੇ ਸਾਂਝਾ ਕੀਤਾ ਹੈ।
ਭਾਜਪਾ ਦੇ ਐਕਸ ਹੈਂਡਲ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਸਵੇਰੇ 10:30 ਵਜੇ ਤਮਿਲਨਾਡੂ ਦੇ ਵੇਲੋਰ ‘ਚ ਅਤੇ ਦੁਪਹਿਰ 2:45 ‘ਤੇ ਮੇਟੂਪਲਯਾਮ ‘ਚ ਭਾਰਤੀ ਜਨਤਾ ਪਾਰਟੀ ਦੀ ਜਨ ਸਭਾ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਸ਼ਾਮ ਨੂੰ ਮਹਾਰਾਸ਼ਟਰ ਵਿੱਚ ਹੋਣਗੇ। ਉਹ ਸ਼ਾਮ 6 ਵਜੇ ਰਾਮਟੇਕ ਵਿੱਚ ਭਾਜਪਾ ਦੀ ਜਨ ਸਭਾ ਨੂੰ ਸੰਬੋਧਨ ਕਰਨਗੇ।
