ਚੰਡੀਗੜ੍ਹ ਹਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇੇ ਹਨ। ਇਸ ਕੜੀ ਤਹਿਤ ਬਰਨਾਲਾ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਕੇ 2100 ਕਿਲੋ ਭੁੱਕੀ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ’ਚ ਪੁਲਿਸ ਵੱਲੋਂ ਹਰਿਆਣਾ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਜਾਣਕਾਰੀ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਆਪਣੇ ਐਕਸ ਹੈਂਡਲ ’ਤੇ ਸਾਂਝੀ ਕੀਤੀ ਗਈ ਹੈ।
ਡੀ.ਜੀ. ਪੀ. ਪੰਜਾਬ ਨੇ ਲਿਖਿਆ, ‘‘ਬਰਨਾਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ 2100 ਕਿਲੋ ਭੁੱਕੀ ਬਰਾਮਦ ਕਰਕੇ ਸਿਰਸਾ ਦੇ ਰਹਿਣ ਵਾਲੇ ਵਿਕਰਮ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ’ਚ ਥਾਣਾ ਧਨੌਲਾ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਫਾਰਵਰਡ ਅਤੇ ਬੈਕਵਰਡ ਲਿੰਕੇਜ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
