ਨਵੀਂ ਦਿੱਲੀ, 04 ਜਨਵਰੀ (ਹਿ. ਸ.)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਤਿੰਨ ਸੰਮਨ ਭੇਜੇ ਚੁੱਕੀ ਹੈ, ਇਸ ਦੇ ਬਾਵਜੂਦ ਉਹ ਅਜੇ ਤੱਕ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਬੁੱਧਵਾਰ ਰਾਤ ਨੂੰ ਆਮ ਆਦਮੀ ਪਾਰਟੀ ਦੇ ਕਈ ਨੇਤਾਵਾਂ ਨੇ ਖਦਸ਼ਾ ਪ੍ਰਗਟਾਇਆ ਕਿ ਵੀਰਵਾਰ ਨੂੰ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਿਆ ਜਾ ਸਕਦਾ ਹੈ ਅਤੇ ਇਸ ਦੌਰਾਨ ਉਨ੍ਹਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਸਕਦਾ ਹੈ।
ਮੰਤਰੀ ਆਤਿਸ਼ੀ ਨੇ ਦੇਰ ਰਾਤ 11.50 ਵਜੇ ਐਕਸ ‘ਤੇ ਲਿਖਿਆ, ‘ਖਬਰ ਆ ਰਹੀ ਹੇ ਕਿ ਈਡੀ ਸਵੇਰੇ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਛਾਪੇਮਾਰੀ ਕਰਨ ਜਾ ਰਹੀ ਹੈ। ਗ੍ਰਿਫਤਾਰੀ ਦੀ ਸੰਭਾਵਨਾ ਹੈ। ਉਨ੍ਹਾਂ ਤੋਂ ਬਾਅਦ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, ‘ਸੁਣਨ ਵਿੱਚ ਆਇਆ ਹੈ ਕਿ ਈਡੀ ਕੱਲ੍ਹ ਸਵੇਰੇ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਾਲੀ ਹੈ। ਸੋਸ਼ਲ ਮੀਡੀਆ ‘ਤੇ ਇਕ ਪੋਸਟ ‘ਚ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਲਿਖਿਆ ਕਿ ਈਡੀ ਵੀਰਵਾਰ ਸਵੇਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਛਾਪਾ ਮਾਰ ਸਕਦੀ ਹੈ।
ਈਡੀ ਨੇ ਕੇਜਰੀਵਾਲ ਨੂੰ ਤੀਜੀ ਵਾਰ ਸੰਮਨ ਭੇਜ ਕੇ ਦਿੱਲੀ ਵਿੱਚ ਕਥਿਤ ਸ਼ਰਾਬ ਘੁਟਾਲੇ ਦੇ ਸਬੰਧ ਵਿੱਚ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਸੀ। ਪਰ ਸੰਮਨ ਨੂੰ ਨਜ਼ਰਅੰਦਾਜ਼ ਕਰਦਿਆਂ ਮੁੱਖ ਮੰਤਰੀ ਨੇ ਏਜੰਸੀ ਨੂੰ ਜਵਾਬ ਭੇਜ ਦਿੱਤਾ। ਉਨ੍ਹਾਂ ਨੋਟਿਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
