ਸ੍ਰੀਨਗਰ, 27 ਸਤੰਬਰ (ਹਿ. ਸ.)। ਰਾਜ ਜਾਂਚ ਏਜੰਸੀ (ਐੱਸ. ਆਈ. ਏ.) ਨੇ ਬੁੱਧਵਾਰ ਨੂੰ ਦੱਖਣੀ ਕਸ਼ਮੀਰ ’ਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਇਸ ਸਾਲ ਫਰਵਰੀ ਵਿੱਚ ਬੈਂਕ ਗਾਰਡ ਸੰਜੇ ਸ਼ਰਮਾ ਦੇ ਕਤਲ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ।
ਇਕ ਅਧਿਕਾਰੀ ਨੇ ਦੱਸਿਆ ਕਿ ਪੁਲਵਾਮਾ ਦੇ ਏ. ਟੀ. ਐੱਮ. ਗਾਰਡ ਸੰਜੇ ਸ਼ਰਮਾ ਦੀ ਹੱਤਿਆ ਦੇ ਮਾਮਲੇ ’ਚ ਦੱਖਣੀ ਕਸ਼ਮੀਰ ਵਿੱਚ ਕਈ ਥਾਵਾਂ ’ਤੇ ਕਾਰਵਾਈ ਚੱਲ ਰਹੀ ਹੈ। ਦੱਖਣੀ ਕਸ਼ਮੀਰ ਦੇ ਸ਼ੋਪੀਆਂ, ਪੁਲਵਾਮਾ ਅਤੇ ਅਨੰਤਨਾਗ ਜ਼ਿਲਿਆਂ ’ਚ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਲਈ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਵਿਸ਼ੇਸ਼ ਅਦਾਲਤ ਵੱਲੋਂ ਜਾਰੀ ਸਰਚ ਵਾਰੰਟ ਦੇ ਆਧਾਰ ’ਤੇ ਤਲਾਸ਼ੀ ਲਈ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
