ਨਵੀਂ ਦਿੱਲੀ, 24 ਦਸੰਬਰ (ਹਿ. ਸ.)। ਖੇਡ ਮੰਤਰਾਲੇ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐੱਫਆਈ) ਖਿਲਾਫ ਵੱਡਾ ਐਕਸ਼ਨ ਲਿਆ ਹੈ। ਮੰਤਰਾਲੇ ਨੇ ਨਵੀਂ ਚੁਣੇ ਭਾਰਤੀ ਕੁਸ਼ਤੀ ਸੰਘ ਅਤੇ ਪ੍ਰਧਾਨ ਸੰਜੇ ਸਿੰਘ ਸਮੇਤ ਪੂਰੀ ਨਵੀਂ ਚੁਣੀ ਟੀਮ ਨੂੰ ਅਗਲੇ ਹੁਕਮਾਂ ਤੱਕ ਉਨ੍ਹਾਂ ਦੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਹੈ।
ਮੰਤਰਾਲੇ ਦੇ ਇਸ ਫੈਸਲੇ ਨਾਲ ਨਵ-ਨਿਯੁਕਤ ਪ੍ਰਧਾਨ ਸੰਜੇ ਸਿੰਘ ਵੱਲੋਂ ਲਏ ਗਏ ਸਾਰੇ ਫੈਸਲੇ ਵੀ ਰੱਦ ਕਰ ਦਿੱਤੇ ਗਏ ਹਨ। ਪ੍ਰਧਾਨ ਬਣਨ ਤੋਂ ਬਾਅਦ ਸੰਜੇ ਸਿੰਘ ਨੇ ਨੰਦਿਨੀ ਨਗਰ ਗੋਂਡਾ ਵਿੱਚ ਅੰਡਰ 15 ਅਤੇ ਅੰਡਰ 20 ਰਾਸ਼ਟਰੀ ਕੁਸ਼ਤੀ ਦੇ ਟ੍ਰਾਇਲ ਕਰਵਾਉਣ ਦੀ ਗੱਲ ਆਖੀ ਸੀ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਇੰਡੀਅਨ ਰੈਸਲਿੰਗ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਕਰੀਬੀ ਸੰਜੇ ਸਿੰਘ ਨੇ ਅਨੀਤਾ ਸ਼ਿਓਰਣ ਨੂੰ ਹਰਾ ਕੇ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲੀ ਸੀ। ਇਸ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਜਿੱਥੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਕੁਸ਼ਤੀ ਤੋਂ ਸੰਨਿਆਸ ਲੈ ਲਿਆ ਸੀ। ਜਦੋਂ ਕਿ ਬਜਰੰਗ ਪੂਨੀਆ ਨੇ ਰਾਸ਼ਟਰਪਤੀ ਤੋਂ ਮਿਲਿਆ ਪਦਮਸ਼੍ਰੀ ਵਾਪਸ ਕਰਨ ਦਾ ਫੈਸਲਾ ਕੀਤਾ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
