ਨਵੀਂ ਦਿੱਲੀ, 05 ਅਕਤੂਬਰ (ਹਿ. ਸ.)। ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਅੱਜ (ਵੀਰਵਾਰ) ਸਵੇਰੇ 11 ਵਜੇ ਰਾਸ਼ਟਰੀ ਜਾਂਚ ਏਜੰਸੀ (ਐਨ. ਆਈ. ਏ.) ਦੁਆਰਾ ਆਯੋਜਿਤ ਤੀਜੇ ਅੱਤਵਾਦ ਵਿਰੋਧੀ ਸੰਮੇਲਨ ਦਾ ਉਦਘਾਟਨ ਕਰਨਗੇ। ਜਾਣਕਾਰੀ ਅਨੁਸਾਰ ਇਸ ਸੰਮੇਲਨ ਵਿੱਚ ਰਾਜ ਪੁਲਿਸ ਬਲਾਂ ਦੇ ਡੀ. ਜੀ. ਪੀਜ਼. ਅਤੇ ਰਾਜ ਅਤੇ ਕੇਂਦਰੀ ਏਜੰਸੀਆਂ ਦੇ ਸੀਨੀਅਰ ਪੁਲਿਸ ਅਧਿਕਾਰੀ ਹਿੱਸਾ ਲੈ ਰਹੇ ਹਨ। ਸੁਸ਼ਮਾ ਸਵਰਾਜ ਭਵਨ ਵਿਖੇ ਅੱਤਵਾਦ ਦੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਸਬੰਧਤ ਹੋਰ ਏਜੰਸੀਆਂ ਅਤੇ ਰਾਜ ਬਲਾਂ ਨਾਲ ਤਾਲਮੇਲ ਕਰਕੇ ਇਸ ਵਿਰੁੱਧ ਲੜਾਈ ਲਈ ਇੱਕ ਰੋਡ ਮੈਪ ਤਿਆਰ ਕਰਨ ਲਈ ਵੱਖ ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
