ਗਿਰੀਡੀਹ, 18 ਨਵੰਬਰ (ਹਿ.ਸ.)। ਝਾਰਖੰਡ ਦੇ ਗਿਰੀਡੀਹ ਜ਼ਿਲ੍ਹੇ ਵਿਚ ਇਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਇਕ ਦਰੱਖਤ ਨਾਲ ਜਾ ਟਕਰਾਈ। ਇਸ ਦਰਦਨਾਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਇਹ ਹਾਦਸਾ ਸ਼ਨੀਵਾਰ ਤੜਕੇ ਗਿਰੀਡੀਹ ਦੇ ਬਾਘਮਾਰਾ ਇਲਾਕੇ ‘ਚ ਵਾਪਰਿਆ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਗਿਰੀਡੀਹ ਜ਼ਿਲੇ ਦੇ ਮੁਫਸਿਲ ਪੁਲਿਸ ਸਟੇਸ਼ਨ ਦੇ ਇੰਚਾਰਜ ਕਮਲੇਸ਼ ਪਾਸਵਾਨ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਲੋਕ ਇਕ ਵਿਆਹ ਸਮਾਰੋਹ ਤੋਂ ਵਾਪਸ ਆ ਰਹੇ ਸਨ। ਮਰਨ ਵਾਲਿਆਂ ਵਿੱਚ ਚਾਰ ਗਜੋਡੀਹ ਅਤੇ ਇੱਕ ਚਰਘਰਾ ਪਿੰਡ ਦਾ ਰਹਿਣ ਵਾਲਾ ਸੀ।
ਪੁਲਿਸ ਮੁਤਾਬਕ ਸਾਰੇ ਲੋਕ ਇਕ ਸਕਾਰਪੀਓ ਕਾਰ ‘ਚ ਬਿਰਨੀ ਥਾਣਾ ਖੇਤਰ ਦੇ ਥੋਰੀਆ ਤੋਂ ਟਿਕੋਡੀਹ ਪਿੰਡ ਜਾ ਰਹੇ ਸਨ। ਰਾਤ ਦਾ ਖਾਣਾ ਖਾਣ ਤੋਂ ਬਾਅਦ ਉਹ ਕਾਰ ਰਾਹੀਂ ਘਰ ਪਰਤ ਰਹੇ ਸਨ ਕਿ ਉਨ੍ਹਾਂ ਦੀ ਕਾਰ ਦਰੱਖਤ ਨਾਲ ਟਕਰਾ ਗਈ। 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਲੱਗਣ ਨਾਲ ਹੀ ਕਾਰ ਪਲਟ ਗਈ। ਸੂਚਨਾ ਮਿਲਣ ‘ਤੇ ਸਥਾਨਕ ਲੋਕ ਮੌਕੇ ‘ਤੇ ਪਹੁੰਚੇ ਅਤੇ ਸਾਰਿਆਂ ਨੂੰ ਕਾਰ ‘ਚੋਂ ਬਾਹਰ ਕੱਢਿਆ। ਪੁਲਿਸ ਮੁਤਾਬਕ 5 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
