ਨਵੀਂ ਦਿੱਲੀ, 26 ਦਸੰਬਰ (ਹਿ. ਸ.)। ਪਿਛਲੇ ਕੁਝ ਦਿਨਾਂ ਤੋਂ ਰਾਜਧਾਨੀ ਦੀ ਸਵੇਰ ਸੰਘਣੀ ਧੁੰਦ ਵਿਚ ਛਾਈ ਹੋਈ ਹੈ, ਜਿਸ ਕਰਕੇ ਵਿਜ਼ੀਬਿਲਟੀ ਵੀ ਕਾਫੀ ਘੱਟ ਰਹੀ ਹੈ। ਇਸ ਕਾਰਨ ਸੜਕਾਂ ਅਤੇ ਰੇਲਵੇ ਤੋਂ ਇਲਾਵਾ ਹਵਾਈ ਸੇਵਾਵਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਗਲਵਾਰ ਸਵੇਰੇ ਵੀ ਰਾਜਧਾਨੀ ਦਿੱਲੀ ਸੰਘਣੀ ਧੁੰਦ ਦੀ ਲਪੇਟ ‘ਚ ਰਹੀ। ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘੱਟ ਵਿਜ਼ੀਬਿਲਟੀ ਕਰਕੇ ਹਵਾਈ ਸੇਵਾ ਵੀ ਪ੍ਰਭਾਵਿਤ ਹੋਈਆਂ ਹਨ। ਦਿੱਲੀ ਹਵਾਈ ਅੱਡੇ ਦੇ ਸੂਤਰਾਂ ਅਨੁਸਾਰ ਮੰਗਲਵਾਰ ਨੂੰ ਧੁੰਦ ਕਾਰਨ ਅੰਤਰਰਾਸ਼ਟਰੀ ਉਡਾਣਾਂ ਸਮੇਤ 30 ਉਡਾਣਾਂ ਦੇ ਆਉਣ ਅਤੇ ਜਾਣ ‘ਚ ਦੇਰੀ ਹੋਈ। ਦਿੱਲੀ ‘ਚ ਹੀ ਨਹੀਂ, ਉੱਤਰ ਪ੍ਰਦੇਸ਼ ਅਤੇ ਪੰਜਾਬ ‘ਚ ਵੀ ਮੰਗਲਵਾਰ ਸਵੇਰੇ ਧੁੰਦ ਛਾਈ ਰਹੀ। ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਸੂਬੇ ਇਸ ਸਮੇਂ ਕੜਾਕੇ ਦੀ ਠੰਡ ਦੀ ਲਪੇਟ ‘ਚ ਹਨ। ਭਾਰਤੀ ਮੌਸਮ ਵਿਭਾਗ (ਆਈਐੱਮਡੀ) ਅਨੁਸਾਰ ਉੱਤਰੀ ਭਾਰਤ ਵਿਚ ਅਗਲੇ ਕੁਝ ਦਿਨਾਂ ਤੱਕ ਧੁੰਦ ਬਣੀ ਰਹੇਗੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
